Friday, July 5, 2024

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ

ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ਼ ਕਰਵਾ ਸਕਦੇ ਹਨ ਜਿਲ੍ਹਾ ਵਾਸੀ – ਹਰਪ੍ਰੀਤ ਸਿੰਘ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ‘ਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਾਬਤ ਕਰਦੇ ਹੋਏ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਜਾਰੀ ਰਹੇਗਾ ਅਤੇ ਅਜੇ ਵੀ ਜੇਕਰ ਜਿਲ੍ਹਾ ਵਾਸੀ, ਜੋ ਕਿ ਵੋਟਰ ਬਨਣ ਦੀ ਸ਼ਰਤ ਪੂਰੀ ਕਰਦੇ ਹਨ, ਆਪਣਾ ਨਾਮ ਬਤੌਰ ਵੋਟਰ ਦਰਜ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਨਾਮ ਦੀ ਸੋਧ ਅਤੇ ਕਟੌਤੀ ਵੀ ਕਰਵਾਈ ਜਾ ਸਕਦੀ ਹੈ। ਇਸ ਲਈ ਉਹ ਆਪਣੇ ਬੂਥ ਦੇ ਬੀ.ਐਲ.ਓ, ਚੋਣਕਾਰ ਰਜਿਸਟਰੇਸ਼ਨ ਦਫ਼ਤਰ ਜਾਂ ਆਨਲਾਈਨ <https://voters.eci.gov.in> „ਅਪਲਾਈ ਕਰ ਸਕਦੇ ਹਨ।
ਵਧੀਕ ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅੱਜ ਜਾਰੀ ਕੀਤੀ ਗਈ ਸੂਚੀ ਵਿਚ ਸਾਡੇ ਕੋਲ 1967288 ਕੁੱਲ ਵੋਟਰ ਹਨ, ਜਿੰਨਾਂ ਵਿੱਚ 1033655 ਮਰਦ ਅਤੇ 933551 ਮਹਿਲਾ ਵੋਟਰ ਸ਼ਾਮਿਲ ਹਨ।ਇਸ ਸੂਚੀ ਵਿੱਚ ਪਿਛਲੀ ਸੂਚੀ ਨਾਲੋਂ 57107 ਵੱਧ ਨਵੇਂ ਵੋਟਰਾਂ ਦੇ ਨਾਮ ਦਰਜ਼ ਹੋਏ ਹਨ, ਜਿੰਨਾਂ ਵਿੱਚ 18 ਤੋਂ 19 ਸਾਲ ਦੇ ਵੋਟਰਾਂ ਦੀ ਸੰਖਿਆ 45782 ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …