ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਤਹਿਸੀਲ ਬਾਬਾ ਬਕਾਲਾ ਅਤੇ ਗੁਰਦਾਸਪੁਰ ਦੇ ਜੋ ਨੌਜਵਾਨ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜ਼ਲਾ, ਕਪੂਰਥਲਾ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਆਰਮੀ ਅਗਨੀਵੀਰ ਵਿੱਚ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 8 ਫਰਵਰੀ 2024 ਤੋਂ 21 ਮਾਰਚ 2024 ਤੱਕ ਹੋਵੇਗੀ।ਸੀ-ਪਾਈਟ ਕੈਂਪ ਕਪਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਅਰਧ-ਸੈਨਿਕ ਬਲਾਂ ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ, ਐਸ.ਐਸ.ਬੀ, ਏ.ਆਰ ਅਤੇ ਐਸ.ਐਸ.ਸੀ ਦੀਆਂ 75768 ਪੋਸਟਾਂ ਦੇ ਲਿਖਤੀ ਪੇਪਰ ਦੀ ਤਿਆਰੀ ਵੀ ਸੀ-ਪਾਈਟ ਕੈਂਪ ਥੇਹ ਕਾਂਜ਼ਲਾ ਕਪੂਰਥਲਾ ਵਿਖੇ ਚੱਲ ਰਹੀ ਹੈ।ਚਾਹਵਾਨ ਨੌਜਵਾਨ ਕੈਂਪ ਵਿੱਚ ਆ ਕੇ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਕੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਕੈਂਪਾਂ ਦਾ ਫਾਇਦਾ ਉਠਾ ਸਕਦੇ ਹਨ।ਲਿਖਤੀ ਟੈਸਟ ਦੀ ਸਿਖਲਾਈ ਲਈ ਨੌਜਵਾਨ ਜਰੂਰੀ ਦਸਤਾਵੇਜ਼ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।ਕੈਂਪ ਦੇ ਅਧਿਕਾਰੀ ਦੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫਤ ਦਿੱਤਾ ਜਾਵੇਗਾ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 8360163527 ਅਤੇ 9914369376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …