Friday, July 4, 2025
Breaking News

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ

ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ।ਜਿਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ।ਪਰੇਡ ਕਮਾਂਡਰ ਏ.ਸੀ.ਪੀ ਖੁਸ਼ਬੀਰ ਕੌਰ ਚਾਹਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਇਸ ਤੋਂ ਬਾਅਦ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਮੰਤਰੀ ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਪੰਜਾਬ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਵਧਾਉਣ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਡੀ.ਐਮ-1 ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ-2 ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਅਤੇ ਸੁਸ਼ੀਲ ਕੁਮਾਰ ਤੁਲੀ, ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਪਲਵ ਸ੍ਰੇਸ਼ਟ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਡੀ.ਪੀ.ਆਰ.ਓ ਸ਼ੇਰਜੰਗ ਸਿੰਘ ਹੁੰਦਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …