ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾਂ ਦੇ 50 ਕਿਸਾਨ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ, ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ।ਇਨਾਮ ਤਕਸੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।ਉਨ੍ਹਾਂ ਆਖਿਆ ਕਿ ਸਾਉਣੀ ਸੀਜ਼ਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ‘ਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ।ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਐਕਸੀਅਨ ਪ੍ਰਦੂਸ਼ਨ ਕੰਟਰੋਲ ਬੋਰਡ ਸੁਖਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਰਮਨ ਕੁਮਾਰ, ਕਿਸਾਨ ਜਸਵੰਤ ਸਿੰਘ ਭਲੋਟ, ਬਲਦੇਵ ਸਿੰਘ ਮੱਲੂ ਨੰਗਲ, ਸਿਕੰਦਰ ਸਿੰਘ ਪੰਡੋਰੀ, ਹਰਿੰਦਰ ਸਿੰਘ ਪੂੰਗਾ, ਗੁਰਦੇਵ ਸਿੰਘ ਮੱਧ, ਦੇਸ਼ਪਾਲ ਸਿੰਘ ਤਲਵੰਡੀ ਡੋਗਰਾਂ, ਬਲਵਿੰਦਰ ਸਿੰਘ ਬਹਿੜਵਾਲ, ਬਖਸ਼ਿੰਦਰ ਸਿੰਘ ਕੱਥੂਨੰਗਲ, ਬਲਕਾਰ ਸਿੰਘ ਰਾਜਾਤਾਲ ਆਦਿ ਕਿਸਾਨ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …