Wednesday, July 2, 2025
Breaking News

ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ

ਅੰਮ੍ਰਿਤਸਰ, 24 ਜਨਵਰੀ (ਸੁਖਬਰਿ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ-ਕਮ-ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਤਰਨਦੀਪ ਕੌਰ, ਡਾ. ਜਸਮੀਤ ਕੌਰ, ਐਸ.ਆਈ ਪਰਮਜੀਤ ਸਿੰਘ, ਰਜਿੰਦਰਪਾਲ ਸਿੰਘ, ਦੀਪਕ ਕੁਮਾਰ, ਜੁਝਾਰ ਸਿੰਘ, ਰਸ਼ਪਾਲ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ।ਡਾ. ਜਗਨਜੋਤ ਕੌਰ ਅਨੁਸਾਰ ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 22 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਬਟਾਲਾ ਰੋਡ, ਮਾਲ ਰੋਡ ਅਤੇ ਸੈਲੀਬਰੇਸ਼ਨ ਮਾਲ ਖੇਤਰ ‘ਚ 12 ਦੁਕਾਨਦਾਰਾਂ ਦੇ ਮੌਕੇ ‘ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ 5 ਲੋਕਾਂ ਦੇ ਮੌਕੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਐਨ.ਟੀ.ਚੀ.ਪੀ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਦਾਇਤਾਂ ਜਾਰੀ ਕੀਤੀਆਂ।ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ।ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …