ਭੀਖੀ, 24 ਜਨਵਰੀ (ਕਮਲ ਜ਼ਿੰਦਲ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ 2024 ਨੂੰ ਸਵੇਰੇ 8 ਵਜੇ ਤੋਂ 11-00
ਵਜੇ ਤੱਕ ਪਿੰਡ ਅਤਲਾ ਖੁਰਦ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਵੇਗਾ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਬੀਬੀ ਸੁਖਜੀਤ ਕੌਰ ਅਤਲਾ ਪ੍ਰਧਾਨ ਮਾਲਵਾ ਜ਼ੋਨ ਇਸਤਰੀ ਦਲ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਨੇ ਦੱਸਿਆ ਕਿ 27 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9-00 ਵਜੇ ਸ਼੍ਰੀ ਸਹਿਜ ਪਾਠ ਜੀ ਭੋਗ ਪੈਣ ਉਪਰੰਤ ਬਾਬਾ ਅਮ੍ਰਿਤਪਾਲ ਸਿੰਘ ਭੀਖੀ ਵਾਲੇ ਧਾਰਮਿਕ ਦੀਵਾਨ ਸਜਾਉਣਗੇ।ਇਸ ਮੌਕੇ ਸਿੱਖ ਅਤੇ ਕਿਸਾਨ ਸਘੰਰਸ਼ ਵਿੱਚ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media