Sunday, October 4, 2026

ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਧਾਲੀਵਾਲ

217 ਦਿਵਿਆਂਗ ਵਿਅਕਤੀਆਂ ਨੂੰ 38 ਲੱਖ ਦੇ ਵੰਡੇ ਸਹਾਇਕ ਉਪਕਰਣ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਅਜਨਾਲਾ ਅਤੇ ਰਮਦਾਸ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਦੋਹਾਂ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ।ਧਾਲੀਵਾਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਮੈਂ ਇਨਾਂ ਲੋੜਵੰਦਾਂ ਦੇ ਕੰਮ ਆ ਸਕਿਆਂ ਹਾਂ।ਉਨਾਂ ਕਿਹਾ ਕਿ ਅੱਜ ਇਨਾਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ।
ਉਨਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 217 ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਅਜਨਾਲਾ ਅਤੇ ਰਮਦਾਸ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਕਰੀਬ 38 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ।ਉਨਾਂ ਦੱਸਿਆ ਕਿ ਉਹ ਇਸ ਬਾਬਤ ਅਲਿਮਕੋ ਨਾਲ ਰਾਬਤਾ ਕਾਇਮ ਕੀਤਾ ਸੀ ਕਿ ਸਾਡੇ ਸਰਹੱਦੀ ਇਲਾਕੇ ਦੇ ਲੋੜਵੰਦਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣ।
ਇਸ ਮੌਕੇ ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਉਨਾਂ ਦੱਸਿਆ ਕਿ ਹੁਣ 29 ਜਨਵਰੀ ਨੂੰ ਜੰਡਿਆਲਾ ਅਤੇ ਬਾਬਾ ਬਕਾਲਾ ਵਿਖੇ ਕੈਂਪ ਲਗਾ ਕੇ ਇਹ ਸਹਾਇਕ ਉਪਕਰਣ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣਗੇ।

 

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …