Wednesday, July 3, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿਚ ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਣ ਲਿਆ ਗਿਆ ਕਿ ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਪੂਰਾ ਵਿਸ਼ਵਾਸ ਰੱਖਦੇ ਹੋਏ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ ਵਰਗ, ਜਾਤੀ ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।ਇਸ ਮੌਕੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਵੱਖ-ਵੱਖ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਸਟਾਫ ਮੈਂਬਰ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …