Monday, May 20, 2024

‘ਗਲੋਬਲ ਸਸਟੇਨੇਬਲ ਡਿਵੈਲਪਮੈਂਟ ਫ਼ਾਰ ਕੁਆਲਿਟੀ ਲਿਵਿੰਗ-ਨਾਓ ਐਂਡ ਆਫਟਰ’ ਪੁਸਤਕ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਰ ’ਚ ਅਨੇਕਾਂ ਚੁਣੌਤੀਆਂ ਉਭਰ ਰਹੀਆਂ ਹਨ, ਜਿਨ੍ਹਾਂ ਦੇ ਨਿਪਟਾਰੇ ਲਈ ਉਚਿੱਤ ਕਦਮ ਚੁੱਕਣ ਦੀ ਜ਼ਰੂਰਤ ਹੈ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀ ‘ਗਲੋਬਲ ਸਸਟੇਨੇਬਲ ਡਿਵੈਲਪਮੈਂਟ ਫਾਰ ਕੁਆਲਿਟੀ ਲਿਵਿੰਗ-ਨਾਓ ਐਂਡ ਆਫਟਰ’ ਪੁਸਤਕ ਨੂੰ ਲੋਕ ਅਰਪਿਤ ਕਰਨ ਸਮੇਂ ਕੀਤਾ।ਉਨ੍ਹਾਂ ਇਸ ਸ਼ਾਨਦਾਰ ਉੱਦਮ ਲਈ ਸੰਪਾਦਕੀ ਟੀਮ ਦੇ ਮੈਂਬਰਾਂ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਡਾ. ਮਨਪ੍ਰੀਤ ਕੌਰ ਅਤੇ ਡਾ. ਅਮਨਦੀਪ ਕੌਰ ਦੀ ਸ਼ਲਾਘਾ ਕੀਤੀ।
ਆਨਰੇਰੀ ਸਕੱਤਰ ਛੀਨਾ ਨੇ ਕਿਹਾ ਕਿ ਗਰੀਬੀ, ਭੁਖਮਰੀ, ਸਿੱਖਿਆ, ਸਿਹਤ ’ਚ ਅਸਮਾਨਤਾਵਾਂ, ਵਾਤਾਵਰਣ ’ਚ ਵਿਗਾੜ, ਲਿੰਗ ਅਸਮਾਨਤਾ ਅਤੇ ਵਿੱਤੀ ਸੰਕਟ ਵਿਸ਼ਵ ਭਰ ’ਚ ਵੱਡੀਆਂ ਚੁਣੌਤੀਆਂ ਉਭਰ ਰਹੀਆਂ ਹਨ।ਬਿਨਾਂ ਸ਼ੱਕ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਸਮਾਵੇਸ਼ੀ, ਸੰਪੂਰਨ ਅਤੇ ਵਿਆਪਕ ਰੂਪ-ਰੇਖਾ ਤਿਆਰ ਕਰਨ ਦੀ ਅਤਿਅੰਤ ਲੋੜ ਹੈ।ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਪਹਿਲਕਦਮੀ ਕਰਦਿਆਂ ਉਕਤ ਵਿਸ਼ੇ ’ਤੇ ਅਧਾਰਿਤ ਪੁਸਤਕ ਪ੍ਰਕਾਸ਼ਿਤ ਕਰਨਾ ਦੇਸ਼ ਭਰ ਦੇ ਅਰਥ ਸ਼ਾਸਤਰੀਆਂ, ਸਿੱਖਿਆ ਸ਼ਾਸਤਰੀਆਂ, ਮਨੋਵਿਗਿਆਨੀਆਂ, ਸਮਾਜ ਸ਼ਾਸਤਰੀਆਂ, ਤਕਨਾਲੋਜੀ ਵਿਗਿਆਨੀਆਂ, ਵਿਗਿਆਨੀਆਂ ਅਤੇ ਦਾਰਸ਼ਨਿਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਸੰਕਲਿਤ ਕਰਨ ਵੱਲ ਇਕ ਵਧੀਆ ਕਦਮ ਹੈ।ਡਾ: ਹਰਪ੍ਰੀਤ ਕੌਰ ਨੇ ਦੱਸਿਆ ਕਿ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਉੱਘੇ ਅਕਾਦਮਿਕ ਅਤੇ ਖੋਜ਼ਾਰਥੀਆਂ ਨੇ ਇਸ ਪੁਸਤਕ ’ਚ ਆਪਣੇ ਲੇਖਾਂ ਦਾ ਯੋਗਦਾਨ ਪਾਇਆ ਹੈ।
ਇਸ ਮੌਕੇ ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ ਅਤੇ ਗੁਰਪ੍ਰੀਤ ਸਿੰਘ ਗਿੱਲ ਨੇ ਵੀ ਡਾ. ਹਰਪ੍ਰੀਤ ਕੌਰ ਅਤੇ ਸੰਪਾਦਕੀ ਟੀਮ ਨੂੰ ਵਧਾਈ ਦਿੱਤੀ।

 

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …