Wednesday, July 3, 2024

ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲਾਟ ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲੇਟ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕੀਤਾ ਗਿਆ।ਵੱਖ-ਵੱਖ ਯੂਨੀਵਰਸਿਟੀਆਂ ਦੀਆਂ 50 ਤੋਂ ਵੱਧ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ 500 ਪ੍ਰਤਿਭਾਸ਼ਾਲੀ ਖਿਡਾਰੀ ਭਾਗ ਲੈ ਰਹੇ ਹਨ।ਡਾ. ਕੰਵਰ ਮਨਦੀਪ ਸਿੰਘ ਇੰਚਾਰਜ਼ ਸਪੋਰਟਸ ਨੇ ਸਿਹਤਮੰਦ ਮੁਕਾਬਲੇ ਅਤੇ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ ਖੇਡ ਮੁਕਾਬਲਿਆਂ ਦੀ ਮਹੱਤਤਾ `ਤੇ ਚਾਨਣਾ ਪਾਇਆ।ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲਾਟ ਚੈਂਪੀਅਨਸ਼ਿਪ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀ ਹੈ, ਸਗੋਂ ਖੇਡ ਖੇਤਰ ਵਿੱਚ ਉੱਤਮਤਾ ਦਾ ਮਾਰਗ ਵੀ ਦੱਸਦੀ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …