Friday, May 24, 2024

ਡੀ.ਏ.ਵੀ ਪਬਲਿਕ ਸਕੂਲ ਨੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ 75ਵਾਂ ਗਣਤੰਤਰ ਦਿਵਸ ਪੂਰੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਅਸੈਂਬਲੀ ‘ਚ ਦੇਸ਼ ਦੇ ਸੁਤੰਤਰਤਾ ਸੈਨਾਨੀਆਂ, ਸਿਪਾਹੀਆਂ ਅਤੇ ਮਹਾਨ ਨੇਤਾਵਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।1950 ‘ਚ ਅੱਜ ਦੇ ਦਿਨ ਭਾਰਤ ਨੂੰ ਇੱਕ ਪ੍ਰਭੂਸੱਤਾ ਸੰਪਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਐਲਾਨਿਆ ਗਿਆ ਸੀ।ਬੱਚਿਆਂ ਨੇ ਦੇਸ਼-ਭਗਤੀ ਦੇ ਗੀਤ ਗਾਏ ਅਤੇ ਕੁਰਬਾਨੀਆਂ ਨੂੰ ਉਜਾਗਰ ਕਰਨ ਵਾਲੀਆਂ ਕਵਿਤਾਵਾਂ ਸੁਣਾਈਆਂ।ਵਿਦਿਆਰਥੀਆਂ ਨੇ 26 ਜਨਵਰੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਕਿ ਕਿੰਨੀ ਲੰਮੀ ਬਹਿਸ, ਵਿਚਾਰ-ਵਟਾਂਦਰੇ ਅਤੇ ਬਹੁਤ ਸਾਰੀਆਂ ਖੋਜ਼ਾਂ ਨਾਲ ਸੰਵਿਧਾਨ ਬਣਾਉਣ ਵਿੱਚ ਅਗਵਾਈ ਕੀਤੀ ਗਈ।ਉਨ੍ਹਾਂ ਅਗਿਆਨਤਾ, ਭ੍ਰਿਸ਼ਟਾਚਾਰ, ਨਫ਼ਰਤ ਅਤੇ ਹੋਰ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰਨ ਅਤੇ ਦੇਸ਼ ਦੀ ਸ਼ਾਨ ਚਮਕਾਉਣ ਦਾ ਪ੍ਰਣ ਲਿਆ ।
25 ਜਨਵਰੀ ਨੂੰ ਮਨਾਇਆ ਜਾਂਦਾ ਰਾਸ਼ਟਰੀ ਵੋਟਰ ਦਿਵਸ ਵੀ ਅੱਜ ਮਨਾਇਆ ਗਿਆ।ਚੋਣ ਕਮਿਸ਼ਨ ਦੀ ਸਥਾਪਨਾ ਦੀ 61ਵੀਂ ਵਰੇ੍ਹਗੰਢ ਦੇ ਮੌਕੇ `ਤੇ 25 ਜਨਵਰੀ 2011 ਨੂੰ ਉਦਘਾਟਨੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਸੀ।2024 ਵਿੱਚ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ `ਵੋਟਿੰਗ ਵਰਗਾ ਕੁੱਝ ਨਹੀਂ`।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ, ਕੋ-ਕਰੀਕੁਲਰ ਇੰਚਾਰਜ਼ ਮਿਸ ਸ਼ਮਾ ਸ਼ਰਮਾ ਅਤੇ ਵਿਦਿਆਰਥੀਆਂ ਨੂੰ ਵੋਟਰ ਦਿਵਸ ‘ਤੇ ਤਿਆਰ ਕੀਤੀਆਂ ਸੰੁਦਰ ਰੰਗੋਲੀਆਂ ਅਤੇ ਪੋਸਟਰਾਂ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਨਮਾਨਿਤ ਕੀਤਾ ਗਿਆ।ਅੰਤ ‘ਚ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਦਾ ਪ੍ਰਣ ਵੀ ਲਿਆ ।
ਪੰਜਾੁਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪਿ੍ਰੰਸੀਪਲ ਬੀ.ਬੀ.ਕੇ. ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਸ਼ੀਰਵਾਦ ਅਤੇ ਸ਼ੁੱਭ-ਕਾਮਨਾਵਾਂ ਦਿੱਤੀਆਂ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Check Also

ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ

ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ …