Wednesday, July 3, 2024

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਗਣਤੰਤਰ ਦਿਵਸ ਦਾ ਆਯੋਜਨ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ 75ਵੇਂ ਗਣਤੰਤਰ ਦਿਵਸ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਪ੍ਰੋਗਰਾਮ ‘ਗੌਰਵ ਗਾਥਾ’ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਗੁਪਤਾ ਦਾ ਸਵਾਗਤ ਪੌਦਾ ਭੇਂਟ ਕਰਕੇ ਕੀਤਾ ਗਿਆ।ਸਭ ਤੋਂ ਪਹਿਲਾਂ ‘ਰਾਸ਼ਟਰੀ ਤਿਰੰਗਾ’ ਲਹਿਰਾਇਆ ਗਿਆ ਅਤੇ ਦੇਸ਼ ਕੀ ਉਨਤੀ ਦੇ ਪ੍ਰਤੀਕ ਤਿੰਨ ਰੰਗਾਂ ਦੇ ਗੁਬਾਰੇ ਹਵਾ ਵਿੱਚ ਛੱਡੇ ਗਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ।ਉਨਾਂ ਕਿਹਾ ਕਿ ਗਣਤੰਤਰ ਦਿਵਸ ਕੌਮੀ ਦਿਹਾੜਾ ਹੈ।ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਦੇਸ਼ ਨੂੰ ਅੰਗ੍ਰੇਜੀ ਕਾਨੂਨੋਂ ਤੋਂ ਆਜ਼ਾਦੀ ਮਿਲੀ ਸੀ।ਇਹ ਦਿਨ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਦੇਸ਼ ਭਗਤਾਂ ਮੰਗਲ ਪਾਂਡੇ, ਰਾਣੀ ਲਕਸ਼ਮੀ ਬਾਈ, ਮਹਾਤਮਾ ਗਾਂਧੀ, ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ ਅਤੇ ਹੋਰ ਅਨੇਕਾਂ ਸੁਤੰਤਰਤਾ ਸੇਨਾਨੀਆਂ ਦੀ ਯਾਦ ਦਿਵਾਉਂਦਾ ਹੈ, ਜਿੰਨਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਸਨ।ਉਨਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦੀ ਜੋ ਮੁਹਿੰਮ ਚਲਾਈ ਹੈ, ਉਸ ਵਿੱਚ ਸਾਨੂੰ ਸਭ ਨੂੰ ਆਪਣਾ ਯੋਗਦਾਨ ਦਿੰਦਿਆਂ ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ।
ਪ੍ਰੋਗਰਾਮ ਦਾ ਸੰਚਾਲਨ ਸਕੂਲ ਦੇ ਤੀਸਰੀ ਤੋਂ ਪੰਜ਼ਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਕੀਤਾ ਗਿਆ।ਸਕੂਲੀ ਬੱਚਿਆਂ ਵਲੋਂ ਪਰੇਡ ਦੌਰਾਨ ਦੇਸ਼ ਦੇ ਵੱਖ-ਵੱਖ ਸੂਬਿਆਂ ਪੰਜਾਬ, ਹਰਿਆਣਾ, ਕਸ਼ਮੀਰ, ਰਾਜਸਥਾਨ, ਉਤਰ ਪ੍ਰਦੇਸ਼, ਕੇਰਲ ਆਦਿ ਦੀਆਂ ਸੁੰਦਰ ਤੇ ਮਨਮੋਹਕ ਝਾਕੀਆਂ ਕੱਢੀਆਂ ਗਈਆਂ, ਜਿੰਨਾਂ ਵਿਚ ਉਥੋਂ ਦਾ ਸਭਿਆਚਾਰ ਤੇ ਲੋਕ ਨਾਚ ਦਿਖਾਏ ਗਏ।ਬੱਚਿਆਂ ਨੇ ਕਈ ਯੋਗ ਆਸਨ, ਪੀ.ਟੀ ਅਤੇ ਓਰੋਬਿਕਸ ਪੇਸ਼ ਕੀਤਾ ਅਤੇ ਗਣਤੰਤਰ ਦਿਵਸ ਬਾਰੇ ਚਾਨਣਾ ਪਾਇਆ।ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਲਘੂ ਨਾਟਕ ਰਾਹੀਂ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ।ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …