Monday, May 20, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਚੋਣ ਆਫਿਸ ਅੰਮ੍ਰਿਤਸਰ ਦੇ ਸਹਿਯੋਗ ਨਾਲ 14ਵਾਂ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਸੀ।ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੌਰੀ ਸਨ, ਜਦਕਿ ਏ.ਡੀ.ਸੀ ਅਰਬਨ ਮਿਸ ਅਮਨਦੀਪ ਕੌਰ, ਜਿਲ੍ਹਾ ਸਿੱਖਿਆ ਅਫਸਰ ਰਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਵਿਸ਼ੇਸ਼ ਮਹਿਮਾਨ ਸਨ।ਚੋਣਾਂ ‘ਚ ਵੋਟਿੰਗ ਦੇ ਮਹੱੱਤਤਵ ਨੂੰ ਦਰਸਾਉਂਦਿਆਂ ਪੇਂਟਿੰਗ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਰਾਸ਼ਟਰ ਪ੍ਰਤੀ ਆਪਣਾ ਫਰਜ਼ ਸਮਝਦਾ ਹੈ ਅਤੇ ਦੇਸ਼ ਭਗਤੀ ਦੀ ਭਾਵਨਾ ਵਜੋਂ ਕਾਲਜ ਵਲੋਂ ਹਰ ਸਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਦਿਨ ਮਨਾਇਆ ਜਾਂਦਾ ਹੈ।
ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾ ਕੇ 160 ਨਵੇਂ ਵੋਟਰ ਨਾਮਜ਼ਦ ਕਰਨ ਲਈ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਘਨਸ਼ਾਮ ਥੌਰੀ ਨੇ ਆਪਣੇ ਸੰਬੋਧਨ `ਚ ਵਿਦਿਆਰਥਣਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਦਗੀ `ਚ ਆਪਣੇ ਪੈਰਾਂ `ਤੇ ਖੜੇ ਹੋ ਕੇ ਆਪਣਾ ਤੇ ਆਪਣੇ ਮਾਂ-ਬਾਪ ਦਾ ਨਾਮ ਰੌਸ਼ਨ ਕਰਨ।ਉਹਨਾਂ ਨੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਇਸ ਸਫਲ ਆਯੋਜਨ `ਤੇ ਵਧਾਈ ਦਿੱਤੀ।ਲੋਕਲ ਐਡਵਾਈਜਰੀ ਕਮੇਟੀ ਚੇੇਅਰਮੈਨ ਸੁਦਰਸ਼ਨ ਕਪੂਰ ਨੇ ਵਿਦਿਆਰਥਣਾਂ ਨੂੰ ਵੋਟ ਦਾ ਸਦ-ਉਪਯੋਗ ਕਰਨ ਲਈ ਪ੍ਰੇਰਨਾ ਦਿੱਤੀ।
ਕਾਲਜ ਦੀੱਆ ਵਿਦਿਆਰਥਣਾਂ ਦੁਆਰਾ ਨੁੱਕੜ ਨਾਟਕ `ਸਾਡਾ ਵੋਟ ਸਾਡਾ ਅਧਿਕਾਰ` ਪੇਸ਼ ਕੀਤਾ ਗਿਆ।ਮਿਸ ਜੈਸਮੀਨ ਕੌਰ ਬੀ.ਏ ਸਮੈਸਟਰ ਦੂਜਾ ਦੀ ਵਿਦਿਆਰਥਣ ਨੇ ਚੋਣ ਦੀ ਮਹੱੱਤਤਾ ਅਤੇ ਵੋਟ ਦੇ ਅਧਿਕਾਰ `ਤੇ ਭਾਸ਼ਣ ਦਿੱਤਾ।ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਲੋਕ ਗੀਤ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ।ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਦੇ ਕਲਾਕਾਰਾਂ ਵਲੋਂ ਸਹੀ ਉਮੀਦਵਾਰ ਦੀ ਚੋਣ ‘ਚ ਵੋਟਿੰਗ ਦੀ ਭੂਮਿਕਾ ਅਤੇ ਵੋਟਰਾਂ ਦੀ ਸ਼ਕਤੀ ‘ਤੇ ਅਧਾਰਿਤ ਇੱਕ ਨਾਟਕ ਪੇਸ਼ ਕੀਤਾ ਗਿਆ।ਅੰਤ ‘ਚ ਸਾਰਿਆਂ ਨੇ ਆਪਣੀ ਵੋਟ ਇਮਾਨਦਾਰੀ ਨਾਲ ਪਾਉਣ ਦੀ ਸਹੁੰ ਚੁੱਕੀ।
ਇਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਪੱਲਵੀ ਸੇਠੀ, ਚੋਣ ਕਾਨੂੰਗੋ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਕਾਲਜ ਦੇ ਫੈਕਲਟੀ ਮੈਂਬਰ ਵੀ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …