ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਵਿਖੇ 75ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਂਬਰਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ।ਇਸ ਦੌਰਾਨ ਦਸਵੀਂ ਦੀਆਂ ਵਿਦਿਆਰਥਣਾਂ ਨੇ ਭਾਰਤੀ ਸੰਵਿਧਾਨ ਬਾਰੇ ਵਿਚਾਰ ਪੇਸ਼ ਕੀਤੇ।ਉਹਨਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਦਰਸਾਉਂਦੇ ਹੋਏ ਕਵਿਤਾ ਪੇਸ਼ ਕੀਤੀ।ਸਕੂਲ ਹਾਊਸ ਬੋਰਡਾਂ ਨੂੰ ਦੇਸ਼ ਭਗਤਾਂ ਤੇ ਰਾਸ਼ਟਰੀ ਝੰਡੇ ਦੀਆਂ ਤਸਵੀਰਾਂ ਲਾ ਕੇ ਸਜਾਇਆ ਗਿਆ।ਚਾਰਾਂ ਹਾਊਸਾਂ ਦੇ ਬੱਚਿਆਂ ਵਿੱਚ ਦੇਸ਼ ਭਗਤੀ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ੇ ਰਾਸ਼ਟਰੀ ਗੀਤ ‘ਜਨ-ਗਨ-ਮਨ’ ਦਾ ਗਾਇਨ ਕੀਤਾ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆ ਅਤੇ ਸਮੂਹ ਸਟਾਫ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।