Wednesday, July 3, 2024

ਖ਼ਾਲਸਾ ਕਾਲਜ ਵਿਖੇ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਡਾ. ਜਸਵਿੰਦਰ ਸਿੰਘ ਭਾਟੀਆ ਵੱਲੋਂ ਲਗਾਏ ਇਸ ਟ੍ਰੇਨਿੰਗ ਪ੍ਰੋਗਰਾਮ ਮੌਕੇ ਕਿਸਾਨਾਂ ਤੋਂ ਇਲਾਵਾ ਐਸ.ਆਰ ਗੌਰਮਿੰਟ ਕਾਲਜ ਵੂਮੈਨ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।
ਡਾ. ਮਹਿਲ ਸਿੰਘ ਨੇ ਦੱਸਿਆ ਕਿ ਡਾ. ਭਾਟੀਆ ਨੇ ਇਸ ਕੋਰਸ ਦੌਰਾਨ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਪ੍ਰੈਕਟਿਕਲ ਟ੍ਰਨਿੰਗ ਦੇ ਕੇ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਖਿਆਰਥੀਆਂ ਨੂੰ ਕਾਲਜ ‘ਚ ਵਰਮੀਕੰਪੋਸਟ ਯੂਨਿਟ ’ਚ ਵਿਜ਼ਟ ਕਰਵਾਈ ਗਈ, ਜਿਨ੍ਹਾਂ ਨੂੰ ਜ਼ਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਡਾ. ਰਾਜਨ ਭੱਟ ਨੇ ਦੱਸਿਆ ਕਿ ਵਰਮੀਕੰਪੋਸਟ ਦੀ ਵਰਤੋਂ ਨਾਲ ਭੂਮੀ ਦੀ ਸਿਹਤ ’ਚ ਸੁਧਾਰ ਕਿਵੇਂ ਕੀਤਾ ਜਾ ਸਕਦਾ ਹੈ।ਇਸ ਕੋਰਸ ’ਚ ਐਸ.ਆਰ ਗੌਰਮਿੰਟ ਕਾਲਜ ਵੁਮੈਨ ਤੋਂ ਆਏ ਐਸੋਸੀਏਟ ਪ੍ਰੋਫੈਸਰ (ਬੋਟਨੀ) ਸ੍ਰੀਮਤੀ ਅਮਨਦੀਪ ਭੱਟੀ ਅਤੇ ਸ੍ਰੀਮਤੀ ਕੋਮਲ ਰੋਹੀਲਾ ਨੇ ਵੀ ਸ਼ਮੂਲੀਅਤ ਕੀਤੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …