Wednesday, July 3, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ।
ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੁਤੰਤਰਤਾ ਸੰਗਰਾਮ ਦੀ ਮਹੱਤਤਾ ਅਤੇ ਗਣਤੰਤਰ ਦਿਵਸ-ਇਕ ਰਾਸ਼ਟਰ ਦੇ ਅਧਿਕਾਰ ਦੀ ਪ੍ਰਾਪਤੀ ਲਈ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ’ਤੇ ਚਾਨਣਾ ਪਾਇਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਨਾਚ ਅਤੇ ਗੀਤਾਂ ਨਾਲ ਸਬੰਧਿਤ ਇਕ ਸੰਖੇਪ ਪ੍ਰੋਗਰਾਮ ਪੇਸ਼ ਕੀਤਾ।ਨਾਨਕ ਸਿੰਘ ਨੇ ਕਿਹਾ ਕਿ ਅਜ਼ਾਦੀਆਂ ਘੁਲਾਟੀਆਂ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ, ਜਿਸ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ।ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ ਹੈ।ਇਸ ਮੌਕੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸੋਨੇ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …