ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਜੋ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰੇ 11.00 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 29 ਜਨਵਰੀ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਕਰਵਾਈ ਜਾਣੀ ਹੈ।ਸਿੱਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ 25% ਜਨਰਲ ਅਤੇ 33% ਅਨੁਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਕਰਜ਼ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰਬਰ 9915303267, 8360906797 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …