Friday, October 18, 2024

ਅਕਾਲ ਅਕੈਡਮੀ ਰਟੌਲਾਂ ਦੇ ਬੱਚਿਆਂ ਨੇ ਕੱਢੀ ਵਿਸ਼ਾਲ ਨਸ਼ਾ ਵਿਰੋਧੀ ਰੈਲੀ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਪ੍ਰਿੰਸੀਪਲ ਮਨਦੀਪ ਕੌਰ ਦੀ ਅਗਵਾਈ ‘ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਨੇੜਲੇ ਪਿੰਡ ਜਵੰਧੇ ਵਿਖੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਅਕਾਲ ਅਕੈਡਮੀ ਦੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਭਾਗ ਲਿਆ। ਨਸ਼ਾ ਵਿਰੋਧੀ ਰੈਲੀ ਨੂੰ ਏ.ਐਸ.ਆਈ ਥਾਣਾ ਛਾਜਲੀ ਸੰਜੀਵ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੇ ਹੱਥਾਂ ਵਿੱਚ ਬੈਨਰ ਫੜ੍ਹ ਕੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਸੁਚੇਤ ਕੀਤਾ। ਵਿਦਿਆਰਥੀਆਂ ਦੀ ਇਸ ਜਾਗਰੂਕਤਾ ਮੁਹਿੰਮ ਦਾ ਪਿੰਡ ਵਾਸੀਆਂ ਨੇ ਸਹਿਯੋਗ ਦਿਤਾ ਅਤੇ ਸ਼ਲਾਘਾ ਕੀਤੀ।ਪਿੰਡ ’ਚ ਵੱਖ-ਵੱਖ ਥਾਵਾਂ ‘ਤੇ ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਨਾਟਕ ਪੇਸ਼ ਕੀਤੇ ਗਏ।ਵਿਸ਼ੇਸ਼ ਤੌਰ ‘ਤੇ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਨੇ ਵਿਦਿਆਰਥੀਆਂ ਦੇ ਇਸ ਕਾਰਜ਼ ਨੂੰ ਬਹੁਤ ਸਰਾਹਿਆ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿਤਾ।ਪ੍ਰਿੰਸੀਪਲ ਮਨਦੀਪ ਕੌਰ ਨੇ ਵੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦੋਰੁਸਤ ਸਮਾਜ ਸਿਰਜਣ ਲਈ ਪ੍ਰੇਰਿਤ ਕੀਤਾ।ਸਕੂਲ ਵਲੋਂ ਵੱਖ-ਵੱਖ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਪਰਗਟ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਮੇਵਾ ਸਿੰਘ ਚੇਅਰਮੈਨ, ਸਤਨਾਮ ਸਿੰਘ, ਹਰਵਿੰਦਰ ਸਿੰਘ, ਪ੍ਰਵੀਨ ਵਾਸਤਵ, ਹਰਮੇਲ ਸਿੰਘ ਮੈਂਬਰ, ਲੀਲਾ ਸਿੰਘ, ਮਹਿੰਦਰ ਸਿੰਘ, ਹਰਮਨਦੀਪ ਕੌਰ, ਹਰਮੇਲ ਸਿੰਘ ਕਿਸਾਨ ਯੂਨੀਅਨ, ਬਲਵਿੰਦਰ ਸਿੰਘ, ਹਰਦੇਵ ਸਿੰਘ, ਗਮਦੂਰ ਸਿੰਘ, ਸੰਦੀਪ ਸਿੰਘ ਅਤੇ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …