ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਅੱਜ ਗੁਜ਼ਰ ਮੁਸਲਮਾਨ ਭਾਈਚਾਰੇ ਦੇ ਭਾਰੀ ਸੰਖਿਆ ਵਿੱਚ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜ਼ੰਗਲਾਤ ਤੇ ਜ਼ੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰਚੱਕ ਨੇ ਪਿੰਡ ਸਮਰਾਲਾ ਵਿਖੇ ਗੁਜ਼ਰ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਕੀਤੇ ਇੱਕ ਭਾਰੀ ਇਕੱਠ ਅੰਦਰ ਸੰਬੋਧਿਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਉਹ ਪਾਰਟੀ ਵਲੋਂ ਇਨ੍ਹਾਂ ਗੁਜ਼ਰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾਣਗੀਆਂ ਅਤੇ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਇਸ ਸਮੇਂ ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਬਲਾਕ ਪ੍ਰਧਾਨ ਪਵਨ ਕੁਮਾਰ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਠਾਕੁਰ ਭੁਪਿੰਦਰ ਸਿੰਘ, ਮੋਲਵੀ ਬਰਕਤ ਅਲੀ, ਝੂੰਮਨ ਪਠਾਨਚੱਕ, ਰੋਸ਼ਨਦੀਨ ਕਟਾਰੂਚੱਕ, ਅਨੂੰ ਪ੍ਰਧਾਨ ਕਟਾਰੂਚੱਕ, ਬੱਬਲੂ ਪ੍ਰਧਾਨ, ਸ਼ੇਰੂ ਗੁਜ਼ਰ, ਅਲੀ ਹੁਸੈਨ, ਸੁਰਜੀਤ ਬੱਬੂ ਸਰਪੰਚ ਸਮਰਾਲਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …