Sunday, October 25, 2026

ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ‘ਚ ਹੋਵੇਗੀ – ਧਾਲੀਵਾਲ

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ

ਅੰਮ੍ਰਿਤਸਰ,  29 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ) ਪਠਾਨਕੋਟ ਵਿਖੇ ਹੋਵੇਗੀ।
ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਐਨ.ਆਰ.ਆਈ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ।ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ।ਉਨ੍ਹਾਂ ਨੇ ਉਕਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਲਈ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ।ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟਜੀਓ ਵੀ ਡਾਟ ਇੰਨ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਅੰਮ੍ਰਿਤਸਰ ਨਾਲ ਸਬੰਧਤ ਕੋਈ ਐਨ.ਆਰ.ਆਈ ਇਸ ਮਿਲਣੀ ‘ਚ ਸ਼ਾਮਲ ਹੋਣ ਲਈ ਮੋਬਾਇਲ ਨੰਬਰ 7973867446 ‘ਤੇ ਸੰਪਰਕ ਕਰ ਸਕਦਾ ਹੈ।
ਧਾਲੀਵਾਲ ਨੇ ਦੱਸਿਆ ਕਿ 9 ਫਰਵਰੀ ਨੂੰ ਰੋਪੜ, ਜਲੰਧਰ, ਕਪੂਰਥਲਾ, ਮੋਹਾਲੀ, ਨਵਾਂ ਸ਼ਹਿਰ ਨਾਲ ਸਬੰਧਤ ਐਨ.ਆਰ.ਆਈਜ਼ ਦੀ ਮਿਲਣੀ ਨਵਾਂ ਸ਼ਹਿਰ, 16 ਫਰਵਰੀ ਨੂੰ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਮਲੇਰਕੋਟਲਾ, ਲੁਧਿਆਣਾ, ਮਾਨਸਾ ਅਤੇ ਸੰਗਰੂਰ ਦੀ ਮੀਟਿੰਗ ਜਿਲ੍ਹਾ ਸੰਗਰੂਰ ਵਿਖੇ ਅਤੇ 22 ਫਰਵਰੀ 2024 ਨੂੰ ਫਰੀਦਕੋਟ, ਫਾਜ਼ਿਲਕਾ, ਤਰਨਤਾਰਨ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਨਾਲ ਸਬੰਧਤ ਮਿਲਣੀ ਜਿਲ੍ਹਾ ਫਿਰੋਜ਼ਪੁਰ ਵਿਖੇ ਹੋਵੇਗੀ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …