ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇ ਵਿਦਿਆਰਥੀ ਨੇ ਤਾਮਿਲਨਾਡੂ (ਮਦੁਰਈ) ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਗਤਕੇ ’ਚ ਫਰੀ ਸੋਟੀ ਈਵੈਂਟ ਅੰਡਰ-19 ਸਾਲ ਟੀਮ ’ਚ ਭਾਗ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦੀ ਪ੍ਰੰਪਰਾ ਨੂੰ ਬਰਕਰਾਰ ਰੱਖਿਆ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ 11ਵੀਂ ਕਲਾਸ ’ਚ ਪੜ੍ਹ ਰਹੇ ਕੁਸ਼ਲਦੀਪ ਸਿੰਘ ਨੇ ਬੀਤੇ ਦਿਨੀ ਆਪਣੀ ਮਿਹਨਤ ਸਦਕਾ ਗੋਲਡ ਮੈਡਲ ਜਿੱਤਿਆ ਹੈ।ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ, ਗਤਕਾ ਕੋਚ ਮਨਿੰਦਰ ਸਿੰਘ ਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕੁਸ਼ਲਦੀਪ ਸਿੰਘ ਦੇ ਬੇਹਤਰੀਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …