Saturday, October 3, 2026

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਲੋਂ ਕਰਵਾਈ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ

ਭੀਖੀ, 29 ਜਨਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਨਰਾਇਣ ਪ੍ਰਤਿੱਭਾ

???????????????????????????

ਖੋਜ਼ ਪ੍ਰੀਖਿਆ ਕਰਵਾਈ।ਜਿਸ ਵਿੱਚ ਚੌਥੀ ਤੋਂ 10ਵੀਂ ਜਮਾਤ ਦੇ 225 ਵਿਦਿਆਰਥੀਆਂ ਨੇ ਭਾਗ ਲਿਆ।ਸਥਾਨਕ ਸਕੂਲ ਤੋਂ ਇਲਾਵਾ ਸਰਵਹਿੱਤਕਾਰੀ ਵਿੱਦਿਆ ਮੰਦਰ ਬੁੱਢਲਾਡਾ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬੋਹਾ ਦੇ ਵਿਦਿਆਰਥੀ ਵੀ ਸ਼ਾਮਲ ਸਨ।ਇਹ ਪ੍ਰੀਖਿਆ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਹਰ ਸਾਲ ਕਰਵਾਈ ਜਾਂਦੀ ਹੈ।ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਤਿੱਭਾ ਨੂੰ ਨਿਖਾਰਣਾ ਹੈ।ਸਕੂਲ ਮੈਨੇਜਰ ਅੰਮ੍ਰਿਤ ਲਾਲ ਨੇ ਨਿਗਰਾਨ ਵਜੋਂ ਕੰਮ ਕੀਤਾ।ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤੀਸ਼ ਕੁਮਾਰ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਵਿੱਚ ਸਫਲਤਾ ਲਈ ਵਧਾਈ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …