Wednesday, January 15, 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ‘ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ’ ਕਿਤਾਬ ਰਲੀਜ਼

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਅਰਪਣ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰਲੀਜ਼ ਕੀਤੀ ਗਈ ਯਾਦਗਾਰੀ ਦਸਤਾਵੇਜ਼ੀ ਪੁਸਤਕ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਦਾ ਸਾਂਝਾ ਕਾਰਜ਼ ਹੈ।ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿ: ਹੀਰਾ ਸਿੰਘ ਨੇ ਕਿਹਾ ਕਿ 100 ਤੋਂ ਵੱਧ ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਦਾ ਵੇਰਵਾ ਇਸ ਕਿਤਾਬ ਵਿੱਚ ਅੰਕਿਤ ਕਰਕੇ ਦੋਹਾਂ ਵਿਦਵਾਨਾਂ ਨੇ ਪ੍ਰਚਾਰ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ।ਉਘੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ, ਢਾਡੀ ਤਰਲੋਚਨ ਸਿੰਘ ਭਮੱਦੀ, ਕਸ਼ਮੀਰ ਸਿੰਘ ਕਾਦਿਰ, ਜਥੇ. ਬਲਦੇਵ ਸਿੰਘ ਐਮ.ਏ, ਜਥੇ. ਗੁਰਮੇਜ ਸਿੰਘ ਸ਼ਹੂਰਾ, ਗਿ. ਸੰਤੋਖ ਸਿੰਘ ਸਿਡਨੀ, ਨਰਿੰਦਰਪਾਲ ਸਿੰਘ ਹੁੰਦਲ ਅਮਰੀਕਾ ਆਦਿ ਨੇ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟਾਈ ਕਿ ਭਾਈ ਬਲਬੀਰ ਸਿੰਘ ਚੰਗਿਆੜਾ ਭਵਿੱਖ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …