Monday, July 27, 2026

ਨਵ-ਨਿਯੁੱਕਤ ਕਮਿਸ਼ਨਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸੇਵਾ ਮੁਹੱਈਆ ਕਰਵਾਉਣ ਦਾ ਭਰੋਸਾ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਰਪ੍ਰੀਤ ਸਿੰਘ ਆਈ.ਏ.ਐਸ ਵਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁੱਦਾ ਸੰਭਾਲ ਲਿਆ ਗਿਆ ਹੈ।ਜਿੰਨਾਂ ਦਾ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ ਤੇ ਉਪ ਮੁਖੀ ਵੀ ਇਸ ਸਮੇਂ ਹਾਜ਼ਰ ਸਨ।
ਨਵ-ਨਿਯੁੱਕਤ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਹ ਪੂਰੀ ਮੇਹਨਤ ਨਾਲ ਨਗਰ ਨਿਗਮ ਦੇ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਸ਼ਹਿਰ ਵਾਸੀਆਂ ਦੀ ਸੇਵਾ ਲਈ ਹਮੇਸ਼ਾਂ ਹਾਜ਼ਰ ਹਨ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਜੋ ਮੁੱਖ ਸਮੱਸਿਆਵਾਂ ਹਨ ਉਹਨਾਂ ਬਾਰੇ ਉਹ ਜਾਣੂ ਹਨ।ਜਿਸ ਵਿੱਚ ਕੂੜੇ ਦੀ ਲਿਫਟਿੰਗ ਦਾ ਰੋਜ਼ਾਨਾਂ ਨਾ ਹੋਣਾ ਸ਼ਾਮਲ ਹੈ।ਇਸ ਲਈ ਜਲਦ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਨਾਲ ਮੀਟਿੰਗ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ।ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਨਜਾਇਜ਼ ਉਸਾਰੀਆਂ ਕਿਸੇ ਵੀ ਹਾਲਤ ਵਿੱਚ ਨਹੀ ਹੋਣ ਦਿੱਤੀਆਂ ਜਾਣਗੀਆਂ।
ਨਵ-ਨਿਯੁੱਕਤ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪਹਿਲੇ ਦਿਨ ਹੀ ਨਿਗਮ ਦੇ ਅਹਿਮ ਵਿਭਾਗਾਂ ਦੇ ਮੁਖੀਆਂ ਅਤੇ ਉਪ ਮੁਖੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿੱਚ ਚੱਲ ਹਰੇ ਸਾਰੇ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਅੰਮ੍ਰਿਤਸਰ ਸ਼ਹਿਰ ਸਹੀ ਮਾਇਨੇ ਵਿੱਚ ਸਿਫਤੀ ਦਾ ਘਰ ਬਣ ਸਕੇ।
ਇਸ ਮੌਕੇ ਨਿਗਰਾਨ ਇੰਜੀਨੀਅਰ ਸੰਦੀਪ ਸਿੰਘ, ਕਾਰਜ਼ਕਾਰੀ ਇੰਜੀਨੀਅਰ ਭਲਿੰਦਰ ਸਿੰਘ, ਐਸ.ਪੀ ਸਿੰਘ, ਸਿਹਤ ਅਫਸਰ ਡਾ. ਕਿਰਨ ਕੁਮਾਰ, ਡਾ. ਰਮਾ ਸਕੱਤਰ ਰਜਿੰਦਰ ਸ਼ਰਮਾ, ਸਕੱਤਰ ਸ਼ੁਸ਼ਾਤ ਭਾਟੀਆ, ਸੁਪਰਡੈਂਟ ਸਤਪਾਲ ਸਿੰਘ, ਰਾਹੀ ਪ੍ਰੋਜੈਕਟ ਤੋਂ ਡਾ. ਜੋਤੀ ਮਹਾਜਨ, ਆਸ਼ੀਸ਼ ਕੁਮਾਰ ਆਦਿ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …