ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਅੱਜ ਜ਼ਿਲ੍ਹਾ
ਪ੍ਰਸ਼ਾਸਨ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਨੂੰ ਸਮਰਪਿਤ ਇਸ ਦਿਵਸ ’ਤੇ ਹਰ ਉਸ ਆਜ਼ਾਦੀ ਘੁਲਾਟੀਏ ਦੀ ਯਾਦ ’ਚ ਮੌਨ ਧਾਰਿਆ ਜਾਂਦਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ’ਚ ਆਪਣਾ ਬਲੀਦਾਨ ਦਿੱਤਾ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਇਹ ਦਿਨ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਰੱਖਣ ਅਤੇ ਆਪਣੇ ਦਿਲਾਂ ’ਚ ਉਨ੍ਹਾਂ ਪ੍ਰਤੀ ਸਨਮਾਨ ਰੱਖਣ ਦੀ ਪ੍ਰੇਰਨਾ ਦਿੰਦਾ ਹੈ।
ਇਸ ਮੌਕੇ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਜਿਊਤਸਨਾ ਸਿੰਘ ਪੀ.ਸੀ.ਐਸ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media