ਰਾਸ਼ਟਰ ਪਿਤਾ ਮਹਤਾਮਾ ਗਾਂਧੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ
ਅੰਮਿ੍ਰਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ
ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤਾ ਚਾਵਲਾ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਆਂ ਪੀੜ੍ਹੀਆਂ ਲਈ ਹਮੇਸ਼ਾਂ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜ੍ਹੀ ਨੂੰ ਮਹਾਤਮਾ ਗਾਂਧੀ ਜੀ ਵਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ।ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।
Punjab Post Daily Online Newspaper & Print Media