ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ
ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਫਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਉਪਰੰਤ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ 26 ਜਨਵਰੀ ਦੇ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ‘ਤਿਰੰਗਾ’ ਮਹਿਜ਼ ਕੱਪੜਾ ਨਹੀਂ, ਬਲਕਿ ਦੇਸ਼ ਖਾਤਿਰ ਸਾਡੇ ਸੰਤੁਤਰਤਾ ਸੈਨਾਨੀਆਂ ਵਲੋਂ ਵਹਾਏ ਗਏ ਖ਼ੂਨ ਦਾ ਅਹਿਮ ਕਤਰਾ ਹੈ।ਸਾਨੂੰ ਸਾਰਿਆਂ ਨੂੰ ਆਪਣੇ ਰਾਸ਼ਟਰ ਨੂੰ ਹੋਰ ਮਜ਼ਬੂਤ ਬਣਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ।
ਪ੍ਰਿੰ: ਸ੍ਰੀਮਤੀ ਗਿੱਲ ਨੇ ਕਿਹਾ ਕਿ ਸਾਨੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਇਸੇ ਦੌਰਾਨ ਉਕਤ ਸਕੂਲਾਂ ਵਿਖੇ ਐਨ.ਸੀ.ਸੀ ਵਿਦਿਆਰਥੀਆਂ ਦੁਆਰਾ ਪਰੇਡ ਦਾ ਪ੍ਰਦਰਸ਼ਨ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media