Friday, July 4, 2025
Breaking News

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜ਼ਨੈਸ ਐਕਟ ਅਧੀਨ 8 ਇਕਾਈਆਂ ਨੂੰ ਦਿੱਤੀ ਪ੍ਰਵਾਨਗੀ

415 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ 8 ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ।ਇਨ੍ਹਾਂ ਇਕਾਈਆਂ ‘ਚ 85.5 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਅਤੇ ਸਿੱਧੇ ਅਤੇ ਅਸਿੱਧੇ ਤੌਰ ‘ਤੇ ਇਹਨਾਂ ਵਲੋਂ 415 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ।ਅੱਜ ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਮੀਟਿੰਗ ਦੀ ਪਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।ਡਿਪਟੀ ਕਮਿਸ਼ਨਰ ਥੋਰੀ ਨੇ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਵੇਕ ਮੋਦੀ ਆਈ.ਏ.ਐਸ, ਜਨਰਲ ਮੈਨੇਜਰ ਉਦਯੋਗ ਇੰਦਰਜੀਤ ਸਿੰਘ ਟਾਂਡੀ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …