ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਭਾਜਪਾ ਜਿਲ੍ਹਾ ਅਨੁਸੂਚਿਤ ਜਾਤੀ ਮੋਰਚੇ ਵਿੱਚ ਦਰਜ਼ਨਾਂ ਨੌਜਵਾਨ ਸ਼ਾਮਲ ਹੋਏ ਹਨ।ਸ਼ਹੀਦ ਹਰਬੰਸ ਲਾਲ ਖੰਨਾ
ਸਮਾਰਕ ਸਥਿਤ ਭਾਜਪਾ ਜਿਲ੍ਹਾ ਦਫ਼ਤਰ ਵਿਖੇ ਹੋਏ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵਲੋਂ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਅਪਾਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਹਰ ਤਰ੍ਹਾਂ ਦਾ ਸਤਿਕਾਰ ਦਿੱਤਾ ਜਾਂਦਾ ਹੈ।
ਭਾਜਪਾ ਜਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ ਅਤੇ ਸੰਜੀਵ ਕੁਮਾਰ, ਭਾਜਪਾ ਜਿਲ੍ਹਾ ਮੀਤ ਪ੍ਰਧਾਨ ਸੰਜੀਵ ਖੋਸਲਾ, ਓਮ ਪ੍ਰਕਾਸ਼ ਅਨਾਰੀਆ, ਸੰਜੀਵ ਅਟਵਾਲ, ਸ਼ਕਤੀ ਕਲਿਆਣ, ਜੈਜੀ ਪ੍ਰਧਾਨ, ਗੁਰਸ਼ਰਨ ਬਿੱਲਾ ਆਦਿ ਵੀ ਇਸ ਸਮੇਂ ਮੌਜ਼ੂਦ ਸਨ।ਉਨ੍ਹਾਂ ਕਿਹਾ ਕਿ ਅਯੁੱਧਿਆ ਸ਼ਹਿਰ ਵਿੱਚ ਬਣੇ ਨਵੇਂ ਹਵਾਈ ਅੱਡੇ ਦਾ ਨਾਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਨਾਂ ’ਤੇ ਰੱਖਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਰਨ ਥਾਪਰ, ਗੁਰਜੀਤ ਸਿੰਘ, ਬਿੱਟੂ, ਰਾਹੁਲ, ਮਹਿੰਦਰ ਪਾਲ, ਰਾਜੇਸ਼ ਪਾਲ, ਕਰਨ, ਮਨੋਜ, ਸਾਹਿਲ, ਗੁਰਨੂਰ ਸਿੰਘ, ਸੋਨੀ, ਸਰਬਜੀਤ ਸਿੰਘ, ਸਾਹਿਲ, ਦਲਜੀਤ ਸਿੰਘ, ਅਮਰਜੋਤ ਸਿੰਘ, ਨੂਰ, ਸਾਹਿਲ ਆਦਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media