Tuesday, July 29, 2025
Breaking News

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਮੀਤ ਸਿੰਘ ਬੁੱਟਰ ਤੇ ਹੋਰਾਂ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਵਧੀਕ ਸਕੱਤਰ ਗੁਰਮੀਤ ਸਿੰਘ ਬੁੱਟਰ, ਇੰਚਾਰਜ਼ ਗੁਲਜ਼ਾਰ ਸਿੰਘ ਤੇ ਮੈਨੇਜਰ ਬਘੇਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਪ੍ਰਤਾਪ ਸਿੰਘ ਨੇ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸੁਪਰਡੈਂਟ ਰਾਜਿੰਦਰ ਸਿੰਘ ਰੂਬੀ ਅਟਾਰੀ, ਇੰਚਾਰਜ ਮੇਜਰ ਸਿੰਘ, ਅਜ਼ਾਦਦੀਪ ਸਿੰਘ, ਗੁਰਦੀਪ ਸਿੰਘ, ਬਹਾਲ ਸਿੰਘ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …