Thursday, June 25, 2026

ਪ੍ਰਧਾਨ ਜੀ, ਹੁਣ ਪੱਤਰ ਨਹੀਂ ਪਹੁੰਚ ਕਰੋ -ਕੰਵਰਬੀਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪੱਤਰ ‘ਤੇ ਆਈ.ਐਸ.ਓ ਦਾ ਪ੍ਰਤੀਕਰਮ

PPN2812201413

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਦੁਬਾਰਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਅਤੇ ਉਸਦਾ (ਉਤਾਰਾ) ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਭੇਜਣ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸਿੱਖ ਜਥੇਬੰਦੀ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਪ੍ਰਧਾਨ ਸਾਹਿਬ ਨੂੰ ਹੁਣ ਪੱਤਰ ਵਿਹਾਰ ਰਾਹੀਂ ਨਹੀਂ ਸਗੋਂ ਵਫ਼ਦ ਲੈ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਲਈ ਪੱਤਰ-ਵਿਹਾਰ ਦੀ ਪ੍ਰਕਿਰਿਆ ਉਦੋਂ ਤੱਕ ਕਾਰਗਰ ਸਿੱਧ ਹੁੰਦੀ ਹੈ, ਜਦੋਂ ਜਿਆਦਾ ਸਮਾਂ ਹੋਵੇ।ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਸਿਹਤ ਦੀ ਨਜ਼ਾਕਤ ਨੂੰ ਸਮਝਦਿਆਂ ਜਲਦ ਕੇਂਦਰ ਤੱਕ ਪਹੁੰਚ ਕਰਨ ਅਤੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਦੀ ਜ਼ਾਇਜ ਮੰਗ ਨੂੰ ਠੋਸ ਤਰੀਕੇ ਨਾਲ ਰੱਖਣ। ਉਨਾਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਦੀ ਮਦਦ ਲਈ ਜਾ ਸਕਦੀ ਹੈ। ਕੰਵਰਬੀਰ ਸਿੰਘ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਪਣੇ ਸਾਰੇ ਰੁਝੇਵੇਂ ਰੱਦ ਕਰਕੇ ਬੰਦੀ ਸਿੰਘ ਦੀ ਪੱਕੀ ਰਿਹਾਈ ਦੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਉਣ ਦੇ ਕੀਤੇ ਗਏ ਆਦੇਸ਼ਾਂ ਦੀ ਪੂਰਤੀ ਲਈ ਜਥੇਦਾਰ ਅਵਤਾਰ ਸਿੰਘ ਨੇ ਦੁਬਾਰਾ ਪੱਤਰ ਰਾਹੀਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ, ਪਰ ਹੁਣ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲੇਰੇ ਵੱਡੇ ਕਦਮ ਚੁੱਕਣ ਲਈ ਗੰਭੀਰ ਹੋਣਾ ਪਵੇਗਾ, ਕਿਉਂਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਜੇ ਕੁੱਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।ਇਸ ਲਈ ਹੁਣ ਸਮੇਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੁਬਾਰਾ ਪੱਤਰ ਲਿਖਣਾ ਕੀ ਠੀਕ ਹੋਵੇਗਾ? ਇਸ ਬਾਰੇ ਸੋਚਣ ਦੀ ਲੋੜ ਹੈ। ਸz. ਕੰਵਰਬੀਰ ਸਿੰਘ ਨੇ ਹੋਰ ਕਿਹਾ ਕਿ ਅੱਜ ਪੂਰੀ ਦੁਨੀਆਂ ਦੀਆਂ ਨਜ਼ਰਾਂ ਸਿੱਖ ਕੌਮ ‘ਤੇ ਹਨ ਕਿ ਉਹ ਇਸ ਕੌਮੀ ਮਸਲੇ ਦੀ ਪੂਰਤੀ ਲਈ ਕਿੰਨੀ ਕੁ ਇਕੱਜੁਟਤਾ ਦਾ ਸਬੂਤ ਦਿੰਦੀਆਂ ਹਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply