ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਰਮੀਆਂ ਦੇ ਸ਼ਡਿਊਲ ਦੌਰਾਨ
ਅੰਮ੍ਰਿਤਸਰ ਤੋਂ ਕੁਆਲਾਲੰਪੁਰ ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਨ ਲਈ ਸਲਾਟ ਟਾਈਮਿੰਗ ਬਾਰੇ ਚਿੰਤਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਹੈ।
ਸਾਹਨੀ ਨੇ ਖੁਲਾਸਾ ਕੀਤਾ ਕਿ ਮਲੇਸ਼ੀਅਨ ਏਅਰਲਾਈਨਜ਼ ਨੇ ਸਰਦੀਆਂ ਅਤੇ ਗਰਮੀਆਂ ਦੌਰਾਨ ਆਪਣੀਆਂ ਅੰਮਿ੍ਰਤਸਰ-ਕੁਆਲਾਲੰਪੁਰ ਉਡਾਣਾਂ ਲਈ ਇਕਸਾਰ ਸਲਾਟ ਟਾਈਮਿੰਗ ਦੀ ਮੰਗ ਕੀਤੀ ਸੀ, ਜੋ ਕਿ ਉਨ੍ਹਾਂ ਦੀਆਂ ਕਨੈਕਟਿੰਗ ਉਡਾਣਾਂ ਦੀ ਕੁਨੈਕਟੀਵਿਟੀ ਲਈ ਮਹੱਤਵਪੂਰਨ ਹੈ।ਚੇਤੇ ਰਹੇ ਕਿ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ ਨੇ ਉਨ੍ਹਾਂ ਨੂੰ ਗਰਮੀਆਂ ਲਈ ਕੁੱਝ ਵੱਖਰੇ ਸਲਾਟ ਦਿੱਤੇ ਸਨ।ਇਸ ਸਮੱਸਿਆ ਦਾ ਪਤਾ ਲੱਗਣ ’ਤੇ, ਸਾਹਨੀ ਨੇ ਤੁਰੰਤ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਕੋਲ ਇਹ ਮਸਲਾ ਉਠਾਦਿਆਂ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਚਿੰਤਾ ਸੀ ਕਿ ਮਲੇਸ਼ੀਅਨ ਏਅਰਲਾਈਨਜ਼ ਦਿੱਲੀ-ਕੁਆਲਾਲੰਪੁਰ ਦੀ ਅਹਿਮ ਉਡਾਣ ਨੂੰ ਮੁਅੱਤਲ ਕਰ ਸਕਦੀ ਹੈ।ਇਹ ਉਡਾਣ ਨਾ ਸਿਰਫ਼ ਅੰਮ੍ਰਿਤਸਰ ਸਗੋਂ ਪੰਜਾਬ ਭਰ ਦੇ ਵਪਾਰ ਅਤੇ ਸੈਰ-ਸਪਾਟੇ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਸੰਸਦ ਮੈਂਬਰ ਸਾਹਨੀ ਨੇ ਇਹ ਵੀ ਕਿਹਾ ਕਿ ਉਹ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਤਿੰਨ ਹਫ਼ਤਿਆਂ ਦੇ ਅੰਦਰ ਬੇਨਤੀ ‘ਤੇ ਕਾਰਵਾਈ ਕਰਦਿਆਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੂੰ ਇਸ ਮਾਮਲੇ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ।
ਸਾਹਨੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਉਹ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media