Friday, July 19, 2024

ਨੈਸ਼ਨਲ ਡੀ ਵਾਰਮਿੰਗ ਡੇਅ ਸੰਬਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਡੀ- ਵਾਰਮਿੰਗ ਦਿਵਸ ਦੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਡਾ. ਸੂਨੀਤ ਨੇ ਦੱਸਿਆ ਗਿਆ ਕਿ ਨੈਸ਼ਨਲ ਡੀ-ਵਾਰਮਿੰਗ ਦਿਵਸ 5 ਫਰਵਰੀ 2024 ਦਿਨ ਸੋਮਵਾਰ ਅਤੇ ਮੋਪ-ਅਪ ਦਿਵਸ 12 ਫਰਵਰੀ 2024 ਨੂੰ ਮਨਾਇਆ ਜਾਵੇਗਾ।ਜਿਸ ਵਿੱੱਚ 1 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖਵਾਈ ਜਾਵੇਗੀ। ਡਾ. ਨੀਲਮ ਭਗਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਇਸ ਗੋਲੀ ਨੂੰ ਮਿਡ-ਡੇ ਮੀਲ ਤੋਂ ਬਾਅਦ ਖੁਵਾਇਆ ਜਾਵੇ ਅਤੇ ਨਾਲ ਹੀ ਸਾਫ ਪੀਣ ਵਾਲੇ ਪਾਣੀ ਦਾ ਇਤਜ਼ਾਮ ਕੀਤਾ ਜਾਵੇ।ਦਵਾਈ ਖਾਣ ਨਾਲ ਕਿਸੇ ਦੁਰ ਪ੍ਰਭਾਵ ਹੋਣ ਤੇ ਨੇੜੇ ਦੇ ਹੈਲਥ ਸੈਂਟਰਾਂ ਦੀਆਂ ਐਮਮਰਜੈਂਸੀ ਰਿਸਪੋਂਸ ਟੀਮਾਂ ਨਾਲ ਸੰਮਰਕ ਕੀਤਾ ਜਾਵੇ।ਇਸ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਲਗਭਗ 1306 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਲਗਭਗ 2,23,000 ਬੱਚੇ, 885 ਪ੍ਰਾਈਵੇਟ ਸਕੂਲਾਂ ਵਿੱਚ ਲਗਭਗ 3,26,000 ਬੱਚੇ ਅਤੇ 1859 ਆਂਗਨਵਾੜੀ ਸੈਂਟਰਾਂ ਵਿੱਚ ਲਗਭਗ 1,72,000 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਸਿਹਤ ਵਿਭਾਗ ਤੋਂ ਸਮੂਹ ਐਸ.ਐਮ.ਓ, ਨੋਡਲ ਅਫਸਰ, ਜ਼ਿਲ੍ਹਾ ਬੀ.ਸੀ.ਜੀ ਅਫਸਰ ਡਾ. ਮਨਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਕਮਲਦੀਪ ਭੱਲਾ ਤੋਂ ਇਲਾਵਾ ਸਿੱਖਿਆ ਵਿਭਾਗ, ਸਮਾਜਿਕ ਸੁਰਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਵਾਟਰ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਨੇ ਹਿੱਸਾ ਲਿਆ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …