Tuesday, December 3, 2024

ਬਲਾਕ ਪੱਧਰੀ ਮੁਕਾਬਲੇ ਵਿਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸਰਕਾਰੀ ਹਾਈ ਸਕੂਲ ਰਾਜਪੁਰਾ ਵਿਖੇ ਅੱਜ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹੈਡਮਾਸਟਰ ਅਤੇ ਬੀ.ਐਨ.ਓ ਕੁਲਵੀਰ ਸ਼ਰਮਾ ਦੀ ਅਗਵਾਈ ਵਿੱਚ ਕਰਵਾਏ ਗਏ।ਜਿਸ ਵਿੱਚ ਭਾਸ਼ਣ ਪ੍ਰਤੀਯੋਗਿਤਾ ਕੁਇਜ਼ ਮੁਕਾਬਲੇ ਅਤੇ ਮੈਥ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਸਾਰੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਾਰਾਏ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਜਸਬੀਰ ਕੌਰ, ਸ੍ਰੀਮਤੀ ਕੁਸਮ ਗਰਗ, ਸ਼੍ਰੀਮਤੀ ਅਮਰਵੀਰ ਕੌਰ, ਸ੍ਰੀਮਤੀ ਨਵ ਕਿਰਨ ਕੌਰ ਅਤੇ ਮਨਜੀਤ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਵੱਖ-ਵੱਖ ਵਰਗ ਦੇ ਮੁਕਾਬਲਿਆਂ ਤਹਿਤ ਗਿਆਰਵੀਂ ਬਾਰਵੀਂ ਸ਼੍ਰੈਣੀ ਵਿਚੋਂ ਅਮਾਨਤ ਕੌਰ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਨੌਵੀਂ ਦਸਵੀਂ ਸ਼਼੍ਰੇਣੀ ਦੇ ਕੁਇਜ਼ ਮੁਕਾਬਲੇ ਵਿਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀਆਂ ਲੜਕੀਆਂ ਮਹਿਕ ਅਤੇ ਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਗਣਿਤ ਪ੍ਰਦਰਸ਼ਨੀ ਦੀ ਛੇਵੀਂ ਤੋਂ ਅਠਵੀਂ ਸ਼੍ਰੇਣੀ ਦੀ ਪ੍ਰਤੀਯੋਗਿਤਾ ਵਿਚੋਂ ਗੁਰਜੋਤ ਕੌਰ ਨੇ ਪਹਿਲਾ ਸਥਾਨ ਅਤੇ ਨੌਵੀਂ ਤੋਂ ਦਸਵੀਂ ਸ਼਼੍ਰੇਣੀ ਦੀ ਪ੍ਰਤੀਯੋਗਿਤਾ ਵਿੱਚ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਤੀਯੋਗਤਾ ਵਿੱਚ ਸ਼੍ਰੀਮਤੀ ਜਸਵੀਰ ਕੌਰ ਮੈਥ ਮਿਸਟਰੈਸ ਅਤੇ ਸ਼੍ਰੀਮਤੀ ਕੁਸਮ ਗਰਗ ਅੰਗਰੇਜ਼ੀ ਮਿਸਟਰੈਸ ਨੇ ਬੱਚਿਆਂ ਦੇ ਨਾਲ ਜਾ ਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ।ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਉਹਨਾਂ ਦੀ ਜਿੱਤ ‘ਤੇ ਵਧਾਈ ਦਿੱਤੀ।ਉਨਾਂ ਕਿਹਾ ਕਿ ਇਹ ਜਿੱਤ ਵਿੱਚ ਸਕੂਲ ਦੇ ਸਮੂਹ ਸਟਾਫ ਦਾ ਯੋਗਦਾਨ ਹੈ।ਸਕੂਲ ਦੀਆਂ ਮੈਡਮਾਂ ਸ੍ਰੀਮਤੀ ਅਮਰਵੀਰ ਕੌਰ, ਸ੍ਰੀਮਤੀ ਜਸਬੀਰ ਕੌਰ ਅਤੇ ਸ੍ਰੀਮਤੀ ਨਵ ਕਿਰਨ ਨੇ ਜੱਜਾਂ ਦੀ ਭੂਮਿਕਾ ਨਿਭਾਈ।

Check Also

ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ

ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …