ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਵਿਦਿਆਰਥਣਾਂ ਨੇ ਆਪਣਾ ਜਨਮ ਦਿਨ ਸਕੂਲ ਵਿੱਚ ਬੂਟੇ ਲਗਾ ਕੇ ਮਨਾਇਆ।ਵਿਦਿਆਰਥਣ ਮਹਿਕਪ੍ਰੀਤ ਕੌਰ ਅਤੇ ਸੁਲਤਾਨਾ ਨੇ ਸਕੂਲ ਕੈਂਪਸ ਵਿੱਚ ਆਪਣੇ ਅਧਿਆਪਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਬੂਟੇ ਲਗਾਏ, ਉਥੇ ਹੀ ਉਕਤ ਬੂਟਿਆਂ ਦੀ ਸਾਂਭ ਸੰਭਾਲ ਦਾ ਬੀੜਾ ਵੀ ਉਠਾਇਆ।ਅਧਿਆਪਕ ਇੰਚਾਰਜ਼਼ ਜਰਨੈਲ ਸਿੰਘ, ਲੈਕਚਰਾਰ ਸਰਬਜੀਤ ਕੌਰ, ਅਧਿਆਪਕਾ ਅਮਨਦੀਪ ਕੌਰ ਪੰਜਾਬੀ ਅਤੇ ਅਮਨਦੀਪ ਕੌਰ ਸੋਹੀ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਾਨੂੰ ਜਿਆਦਾ ਤੋਂ ਜਿਆਦਾ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਨਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਦੇ ਨਾਲ ਨਾਲ ਸਿਹਤਮੰਦ ਰਹਿਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਕਿਉਂਕਿ ਬੂਟੇ ਸਾਨੂੰ ਆਕਸੀਜਨ ਦਿੰਦੇ ਹਨ।ਜੋ ਸਾਡੇ ਵਾਤਾਵਰਣ ਅਤੇ ਸਿਹਤ ਲਈ ਬਹੁਤ ਜ਼ਰੂਰੀ ਹੈ।ਉਕਤ ਅਧਿਆਪਕਾਂ ਨੇ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣਾ ਚਾਹੀਦਾ ਹੈ।ਇਸ ਮੌਕੇ ੇ ਸਕੂਲ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …