Friday, July 19, 2024

ਏਅਰਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਵਿਖੇ ਕਰਵਾਇਆ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਏਅਰਫੋਰਸ ਸਟੇਸ਼ਨ ਦੇ ਜਵਾਨਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਗਰੂਕ ਕਰਦੇ ਹੋਏ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ ਸੀ ਸਲਵੰਤ ਸਿੰਘ, ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਏਅਰਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ।ਕੇ.ਸੀ. ਨਿਥਾਨੀ ਸਟੇਸ਼ਨ ਕਮਾਂਡਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਤੋ ਇਲਾਵਾ ਐਨ.ਜੀ.ਓ ਪਬਲਿਕ ਪਾਵਰ ਮਿਸ਼ਨ ਨਾਲ ਮਿਲ ਕੇ ਜੋੜਾ ਫਾਟਕ ਵਿਖੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਅਤੇ ਟਰੈਫਿਕ ਨਿਯਮਾਂ ਨੂੰ ਦਰਸਾਉਂਦੇ ਪੈਂਫਲੈਟ ਵੰਡੇ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …