Sunday, April 27, 2025

ਕਮਿਸ਼ਨਰ ਨਿਗਮ ਨੇ ਨਜਾਇਜ਼ ਇਮਾਰਤਾਂ ਦੀ ਉਸਾਰੀ ਸਬੰਧੀ ਟਾਊਨ ਪਲਾਨਿੰਗ ਵਿਭਾਗ ਦੀ ਬੁਲਾਈ ਮੀਟਿੰਗ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) –  ਨਜਾਇਜ਼ ਇਮਾਰਤਾਂ ਦੀ ਉਸਾਰੀ ਸਬੰਧੀ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਮਿਉਂਸਪਲ ਟਾਊਨ ਪਲਾਨਿੰਗ ਵਿਭਾਗ ਦੀ ਮੀਟਿੰਗ ਕੀਤੀ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਕੀਤੀ ਗਈ।ਉਨ੍ਹਾਂ ਨੇ ਦੋਵੇਂ ਐਮ.ਟੀ.ਪੀ ਨਰਿੰਦਰ ਸ਼ਰਮਾ ਅਤੇ ਮੇਹਰਬਾਨ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਉਸਾਰੀ ਅਧੀਨ ਗੈਰ-ਕਾਨੂੰਨੀ ਇਮਾਰਤਾਂ ਦੀ ਸੂਚੀ ਦੇ ਨਾਲ-ਨਾਲ ਖਸਤਾਹਾਲ ਇਮਾਰਤਾਂ ਦੀ ਸੂਚੀ ਤਿਆਰ ਕਰਨ।ਉਨ੍ਹਾਂ ਕਿਹਾ ਕਿ ਸਾਈਟ ਪਲਾਨ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਇਮਾਰਤ ਦੀ ਉਸਾਰੀ ਨਾ ਹੋਣ ਦਿੱਤੀ ਜਾਵੇ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਉਨ੍ਹਾਂ ਨੂੰ ਬਿਲਡਿੰਗ ਉਪ-ਨਿਯਮਾਂ ਦੀ ਉਲੰਘਣਾ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ ਅਤੇ ਅਖ਼ਬਾਰਾਂ ਵਿੱਚ ਵੀ ਪੜ੍ਹਿਆ ਹੈ।ਇਨ੍ਹਾਂ ਨਜਾਇਜ਼ ਉਸਾਰੀਆਂ `ਤੇ ਰੋਕ ਲਗਾਉਣ ਲਈ ਸ਼ਹਿਰ ਦੇ ਹਰੇਕ ਸੈਕਟਰ `ਚ ਚੱਲ ਰਹੀਆਂ ਨਜਾਇਜ਼ ਉਸਾਰੀਆਂ ਦੀ ਤੁਰੰਤ ਸੂਚੀ ਤਿਆਰ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ, ਜੋ ਉਲੰਘਣਾ ਕਰਨ ਵਾਲੇ ਵਿਰੁੱਧ ਯੋਜਨਾਬੱਧ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਨੇ ਗੈਰ-ਕਾਨੂੰਨੀ ਇਮਾਰਤਾਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਅਜੇ ਵੀ ਉਸਾਰੀ ਚੱਲ ਰਹੀ ਹੈ, ਉਸ ਨੂੰ ਤੁਰੰਤ ਬੰਦ ਕਰਨ ਅਤੇ ਪਹਿਲਾਂ ਆਪਣਾ ਸਾਈਟ ਪਲਾਨ ਜਮ੍ਹਾਂ ਕਰਵਾਉਣ ਅਤੇ ਸਾਈਟ ਪਲਾਨ ਦੀ ਮਨਜ਼ੂਰੀ ਤੋਂ ਬਾਅਦ ਹੀ ਉਸਾਰੀ ਕਰਨ।
ਮੀਟਿੰਗ ਵਿੱਚ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਐਮ.ਟੀ.ਪੀ ਨਰਿੰਦਰ ਸ਼ਰਮਾ, ਮੇਹਰਬਾਨ ਸਿੰਘ, ਏ.ਟੀ.ਪੀ ਪਰਮਿੰਦਰ ਸਿੰਘ, ਪਰਮਜੀਤ ਦੱਤਾ, ਅਰੁਣ ਖੰਨਾ, ਹਰਜਿੰਦਰ ਸਿੰਘ, ਵਜੀਰ ਰਾਜ ਅਤੇ ਸਾਰੇ ਬਿਲਡਿੰਗ ਇੰਸਪੈਕਟਰ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …