ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੰਵਲਜੀਤ ਸਿੰਘ ਸੰਨੀ ਨੂੰ ਓ.ਬੀ.ਸੀ ਮੋਰਚੇ ਦਾ ਨਵਾਂ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਸੰਨੀ ਸ਼ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਸਨ ਅਤੇ ਇਸ ਤੋਂ ਪਹਿਲਾਂ ਵੀ ਓ.ਬੀ.ਸੀ ਮੋਰਚਾ ਜਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ।ਇਸ ਦੇ ਨਾਲ ਹੀ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਵਿੱਚ ਵੱਖ-ਵੱਖ ਅਹੁੱਦਿਆਂ `ਤੇ ਰਹਿ ਚੁੱਕੇ ਓਮ ਪ੍ਰਕਾਸ਼ ਅਨਾਰੀਆ ਨੂੰ ਜਿਲਾ ਮੀਤ ਪ੍ਰਧਾਨ ਨਿਯੁੱਕਤ ਕਰਕੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦਾ ਇੰਚਾਰਜ਼ ਵੀ ਬਣਾ ਦਿੱਤਾ ਗਿਆ ਹੈ।
ਇਸ ਮੌਕੇ ਜਿਲ੍ਹਾ ਮਹਾ ਮੰਤਰੀ ਮਨੀਸ਼ ਸ਼ਰਮਾ, ਸਲਿਲ ਕਪੂਰ, ਆਨੰਦ ਸ਼ਰਮਾ, ਅਜੇਬੀਰ ਪਾਲ ਸਿੰਘ ਰੰਧਾਵਾ, ਪਰਮਜੀਤ ਸਿੰਘ ਬਤਰਾ, ਮੀਨੂ ਸਹਗਲ, ਸਵਿਤਾ ਮਹਾਜਨ ਆਦਿ ਸਮੇਤ ਕਈ ਵਰਕਰ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …