Friday, July 5, 2024

ਪੁਲਿਸ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਏਕੀਕ੍ਰਿਤ ਕੰਟਰੋਲ ਅਤੇ ਕਮਾਂਡ ਸੈਂਟਰ (ICCC) ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਨਗਰ ਨਿਗਮ ਦਫਤਰ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਸਥਾਪਿਤ ਇੰਟੈਗਰੇਟਿਡ ਕੰਟਰੋਲ ਐਂਡ ਕਮਾਂਡ ਸੈਂਟਰ ਦਾ ਦੌਰਾ ਕੀਤਾ।ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਜੁਆਇੰਟ ਕਮਿਸ਼ਨਰ ਹਰਦੀਪ ਸਿੰਘ ਵੀ ਮੌਜ਼ੂਦ ਸਨ।ਸਾਰੇ ਅਧਿਕਾਰੀ ਕੇ.ਈ.ਸੀ ਕੰਪਨੀ ਜਿਸ ਨੂੰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਕੰਮ ਅਲਾਟ ਕੀਤਾ ਗਿਆ ਹੈ, ਵਲੋਂ ਕੀਤੇ ਗਏ ਕੰਮ ਤੋਂ ਸੰਤੁਸ਼ਟ ਸਨ।ਪੁਲਿਸ ਕਮਿਸ਼ਨਰ ਭੁੱਲਰ ਨੇ ਆਈ.ਸੀ.ਸੀ.ਸੀ ਪ੍ਰੋਜੈਕਟ ਦੇ ਕੰਮ ਲਈ ਪੁਲਿਸ ਵਿਭਾਗ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਆਈ.ਸੀ.ਸੀ.ਸੀ ਪ੍ਰੋਜੈਕਟ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ ਗਲੀਆਂ `ਤੇ ਚੱਲ ਰਹੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਸਤਾਵਿਤ ਕੀਤਾ ਗਿਆ ਸੀ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 91 ਕਰੋੜ ਹੈ ਅਤੇ 1168 ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਕੰਮ ਕੇ.ਈ.ਸੀ ਕੰਪਨੀ ਨੂੰ ਅਲਾਟ ਕੀਤਾ ਗਿਆ ਹੈ।ਹੁਣ ਤੱਕ 1006 ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਚੁੱਕੇ ਹਨ ਅਤੇ ਬਾਕੀ ਦਾ ਕੰਮ ਵੀ ਥੋੜ੍ਹੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਇਨ੍ਹਾਂ ਸੀ.ਸੀ.ਟੀ.ਵੀ ਕੈਮਰਿਆਂ ਦੇ ਲੱਗਣ ਨਾਲ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਘੱਟ ਕਰਨ ਅਤੇ ਮੁਜ਼ਰਮਾਂ ਨੂੰ ਫੜਨ ਅਤੇ ਬਹੁਤ ਸਾਰੇ ਅਪਰਾਧਿਕ ਮਾਮਲਿਆਂ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕੇਗਾ।
ਡੀ.ਸੀ.ਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ, ਏ.ਸੀ.ਪੀ ਉੱਤਰੀ, ਪ੍ਰਾਜੈਕਟ ਕੋਆਰਡੀਨੇਟਰ ਪ੍ਰੇਮ ਸ਼ਰਮਾ, ਕੇ.ਈ.ਸੀ ਕੰਪਨੀ ਦੇ ਅਧਿਕਾਰੀ ਅਵਿਕ ਮਿਸ਼ਰਾ ਅਤੇ ਸੰਦੀਪ ਕੁਮਾਰ, ਵਿਨੈ ਸ਼ਰਮਾ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …