ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੇ ਖਿਡਾਰੀ ਪਰਦੀਪ ਸਿੰਘ ਅਤੇ ਕੋਮਲਪ੍ਰੀਤ ਸਿੰਘ ਨੇ ਸਰਕਲ ਕਬੱਡੀ 19 ਸਾਲ ਲੜਕਿਆਂ ਦੇ ਵਰਗ ਵਿੱਚ ਪੰਜਾਬ ਸਕੂਲ ਸਟੇਟ ਪੱਧਰੀ ਮੁਕਾਬਲਿਆਂ ਵਿੱੱੱੱੱੱੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸੰਗਰੂਰ ਅਤੇ ਮੋਗਾ ਵਿਚਕਾਰ ਹੋਏ ਫਾਈਨਲ ਮੁਕਾਬਲੇ ਵਿੱਚ ਪ੍ਰਦੀਪ ਸਿੰਘ ਅਤੇ ਕੋਮਲਪ੍ਰੀਤ ਸਿੰਘ ਦੀ ਭੂਮਿਕਾ ਅਹਿਮ ਰਹੀ।ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਮੁਖੀ ਪ੍ਰਿੰਸੀਪਲ ਨਰਿੰਦਰ ਸਿੰਘ ਢਿੱਲੋਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਭਵਿੱਖ ਲਈ ਸ਼਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕਰ, ਡੀ.ਪੀ.ਈ ਹਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਭੁਪਿੰਦਰ ਕੌਰ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …