Sunday, December 22, 2024

1076 ’ਤੇ ਕਾਲ ਕਰਕੇ ਲਈਆਂ ਜਾ ਸਕਣਗੀਆਂ 43 ਨਾਗਰਿਕ ਸੇਵਾਵਾਂ- ਡੀ.ਸੀ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੁਣ ਘਰੇ ਬੈਠੇ ਨਾਗਰਿਕ ਸੇਵਾਵਾਂ ਮੁਹੱਈਆ ਕਾਰਵਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 1076 ’ਤੇ ਕਾਲ ਕਰਕੇ (ਡੋਰ ਸਟੈਪ ਡਲਿਵਰੀ) ਤਹਿਤ 43 ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।ਜਿਨ੍ਹਾਂ ਵਿੱਚ ਜਨਮ/ਐਨ.ਏ.ਸੀ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …