ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਉਘੇ ਸਮਾਜ ਸੇਵੀ ਅਤੇ ਲੇਖਕ ਗੁਰਸ਼ਰਨ ਸਿੰਘ ਬੱਬਰ ਨਮਿਤ ਅੰਤਿਮ ਅਰਦਾਸ 4 ਫਰਵਰੀ 2024 (ਐਤਵਾਰ) ਨੂੰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਤਹਿਸੀਲ ਪੁਰਾ ਗੋਲਡਨ ਐਵਨਿਊ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 1-00 ਤੋਂ 2-00 ਵਜੇ ਤੱਕ ਹੋਵੇਗੀ।ਉਨਾਂ ਦੇ ਸਪੁੱਤਰ ਪਰਮਜੀਤ ਸਿੰਘ ਬੱਬਰ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਉਨਾਂ ਦੇ ਗ੍ਰਹਿ ਤਹਿਸੀਲਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 11-00 ਵਜੇ ਪੈਣਗੇ।ਦੱਸਣਯੋਗ ਹੈ ਕਿ ਗੁਰਸ਼ਰਨ ਸਿੰਘ ਬੱਬਰ (ਸ਼ਰਨ ਪ੍ਰੈਸ) 27 ਜਨਵਰੀ 2024 ਨੂੰ ਅਕਾਲ ਚਲਾਣਾ ਕਰ ਗਏ ਸਨ।ਉਹ ਸਮਾਜ ਸੇਵੀ ਸੰਸਥਾ ਨਿੰਪਾ ਰਜਿ: ਦੇ ਪ੍ਰਧਾਨ ਸਨ ਅਤੇ ਸ਼ਹਿਰ ਦੀਆਂ ਕਈ ਸਮਾਜਿਕ ਸੰਸਥਾਵਾਂ ਨਾਲ ਜੁੜੇ ਰਹੇ।ਉਨਾਂ ਦੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਕੇ ਚਲੇ ਜਾਣ ਨਾਲ ਪਰਿਵਾਰ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …