Saturday, December 21, 2024

ਸੰਤ ਅਤਰ ਸਿੰਘ ਜੀ ਦੇ ਬਰਸੀ ਸਮਾਗਮ ਸਬੰਧੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 97ਵੀਂ ਬਰਸੀ ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਇਲਾਕੇ ਤੇ ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ‘ਚੋਂ ਸਰਧਾਲੂ ਸੰਗਤਾਂ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਅਤੇ ਬਾਬਾ ਮਲਕੀਤ ਸਿੰਘ ਦਮਦਮਾ ਸਾਹਿਬ ਦੇ ਜਥੇ ਅਤੇ ਬਾਬਾ ਬਲਜੀਤ ਸਿੰਘ ਫੱਕਰ ਹੋਰਾਂ ਵਲੋਂ ਆਰਤੀ ਕੀਤੀ ਗਈ।ਇਸ ਤੋਂ ਇਲਾਵਾ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ ਅਤੇ ਦੇਗਾਂ ਕਰਵਾਈਆਂ।
ਪੰਥ ਦੀ ਮਹਾਨ ਸ਼ਖਸੀਅਤ ਤੇ ਉੱਘੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲਿਆਂ ਨੇ ਕਿਹਾ ਕਿ ਸੰਤਾਂ ਵਲੋਂ ਮਾਲਵੇ ਦੇ ਖੇਤਰ ਵਿੱਚ ਸਿੱਖਿਆ ਅਤੇ ਧਾਰਮਿਕ ਗਿਆਨ ਦੀ ਜੋਤ ਜਗਾਈ ਅਤੇ ਲੋਕਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।ਉਹਨਾਂ ਦੀ ਰੌਸ਼ਨੀ ਵਿੱਚ ਕਥਾ ਵਿਚਾਰ ਕੀਤੀ।ਉਨ੍ਹਾਂ ਕਿਹਾ ਕਿ ਭਾਵੇਂ ਸੰਤ ਜੀ ਦੇ ਜੀਵਨ ਤੇ ਪੀ.ਐਚ.ਡੀ ਵੀ ਹੋ ਚੁੱਕੀ ਹੈ, ਪਰ ਉਨ੍ਹਾਂ ਦੀ ਸੇਵਾ ਘਾਲਣਾ ਬਿਆਨ ਤੋਂ ਬਾਹਰ ਹੈ।ਉਹ ਭਜਨ ਬੰਦਗੀ ਅਤੇ ਨਾਮ ਸਿਮਰਨ ਨਾਲ ਇੰਨਾਂ ਜੁੜੇ ਸਨ ਕਿ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰਦਿਆਂ ਉਨ੍ਹਾਂ ਪਾਕਿਸਤਾਨ ਤੋਂ ਹਜ਼ੂਰ ਸਾਹਿਬ ਤੱਕ ਦਾ ਸਫ਼ਰ ਤੈਅ ਕਰ ਲਿਆ।ਗੋਦਾਵਰੀ ਦੇ ਕੰਢੇ ਬਹਿ ਕੇ ਸਵਾ ਲੱਖ ਜਪੁਜੀ ਸਾਹਿਬ ਦੇ ਜਾਪ ਕੀਤੇ।ਇੱਕ ਸਾਧੂ ਰੂਹਾਨੀਅਤ ਦਾ ਮੁਜੱਸਮਾ ਹੁੰਦਾ ਹੈ।ਉਨ੍ਹਾਂ ਦੇ ਜੀਵਨ ਤੋਂ ਧੀਰਜਾ, ਵੀਰਤਾ ਅਤੇ ਗੰਭੀਰਤਾ ਦੇ ਗੁਣਾਂ ਨੂੰ ਅਪਨਾਉਣ ਦੀ ਪੇ੍ਰਰਨਾ ਮਿਲਦੀ ਹੈ।ਉਹਨਾਂ ਕੌਂਸਲ ਵਲੋਂ ਅਧਿਆਤਮਕ ਅਤੇ ਵਿਦਿਅਕ ਸਿੱਖਿਆ ਦੇ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ ।
ਇਸ ਤੋਂ ਇਲਾਵਾ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਗਿਆਨੀ ਭਗਵਾਨ ਸਿੰਘ ਭਿੰਡਰਾਂ ਵਾਲੇ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਮਲਕੀਤ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਡਾਕਟਰ ਮਨਪ੍ਰੀਤ ਸਿੰਘ ਦਿੱਲੀ ਵਾਲੇ, ਭਾਈ ਅਨਹਦ ਰਾਜ ਸਿੰਘ ਲੁਧਿਆਣਾ ਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਦਵਿੰਦਰ ਸਿੰਘ ਚੀਮਾ ਵਾਲੇ, ਬਾਬਾ ਦਲੇਰ ਸਿੰਘ ਖ਼ਾਲਸਾ, ਭਾਈ ਅੰਮ੍ਰਿਤਪਾਲ ਸਿੰਘ ਪੱਖੋ, ਭਾਈ ਗੋਬਿੰਦ ਸਿੰਘ, ਡਾਕਟਰ ਗੁਰਦੀਪ ਸਿੰਘ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਭਾਈ ਰਾਜਵਿੰਦਰ ਸਿੰਘ ਟਿੱਬੇ ਵਾਲੇ, ਭਾਈ ਚਮਕੌਰ ਸਿੰਘ ਦੇ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਤੋਂ ਇਲਾਵਾ ਗਿਆਨੀ ਸੁਰਜੀਤ ਸਿੰਘ ਵਾਰਸ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜ ਕੇ ਨਿਹਾਲ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਰਜਿੰਦਰ ਦੀਪਾ, ਅਮਰਜੀਤ ਸਿੰਘ ਬਡਰੁੱਖਾਂ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਨੰਬਰਦਾਰ, ਸਰਕਲ ਪ੍ਰਧਾਨ ਕੇਸਰ ਸਿੰਘ, ਕੁਲਵਿੰਦਰ ਸਿੰਘ ਅਕਬਰਪੁਰ, ਬੀ.ਐਸ ਸੇਖੋਂ ਸਮੇਤ ਕਈ ਸਿਆਸੀ ਆਗੂਆਂ ਨੇ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਜੀ ਉਹ ਮਹਾਨ ਸ਼ਖਸੀਅਤ ਹੋਏ ਹਨ।ਜਿੰਨਾਂ ਨੇ ਆਪਣੇ ਇਸ ਸਮੁੱਚੇ ਕਾਰਜ਼ਕਾਲ ਦੌਰਾਨ ਉਨ੍ਹਾਂ ਨੇ ਅਨੇਕਾਂ ਹੀ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰਕੇ ਸਿੱਖ ਧਰਮ ਵਿੱਚ ਵਿਦਿਆ ਅਤੇ ਧਰਮ ਦੇ ਸੁਮੇਲ ਦੇ ਸੰਕਲਪ ਨੂੰ ਸ਼ੁਰੂ ਕੀਤਾ।
ਇਸ ਮੌਕੇ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਵਲੋਂ ਸੰਤ ਟੇਕ ਸਿੰਘ ਧਨੌਲਾ, ਸੰਤ ਕਾਕਾ ਸਿੰਘ ਬੁੰਗਾ ਮਸਤੂਆਣਾ ਦਮਦਮਾ ਸਾਹਿਬ, ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ਬਾਬਾ ਬਲਜੀਤ ਸਿੰਘ ਫੱਕਰ ਨੇ ਕਿਹਾ ਕਿ ਸੰਤ ਜੀ ਸਾਰਾ ਸਮਾਂ ਅਕਾਲ ਤਖਤ ਸਾਹਿਬ ਦੀ ਮਰਿਆਦਾ ਨਾਲ ਜੁੜੇ ਰਹੇ ਅਤੇ ਉਨਾਂ ਨੇ 14 ਲੱਖ ਦੇ ਕਰੀਬ ਪ੍ਰਾਣੀਆ ਨੂੰ ਅੰਮ੍ਰਿਤਪਾਨ ਕਰਵਾਇਆ।ਉਹਨਾਂ ਕਿਹਾ ਕਿ ਸੰਤ ਜੀ ਵਲੋਂ ਖੋਲੀਆਂ ਗਈਆਂ ਵਿਦਿਅਕ ਸੰਸਥਾਵਾਂ ਅਤੇ ਉਨਾਂ ਵਲੋਂ ਕੀਤੇ ਕਾਰਜ਼ਾਂ ਦਾ ਅਸੀਂ ਕਰਜ਼ ਨਹੀਂ ਚੁਕਾ ਸਕਦੇ।
ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਵੜੈਚ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਸਿਆਸਤ ਸਿੰਘ, ਗਮਦੂਰ ਸਿੰਘ ਖਹਿਰਾ, ਹਾਕਮ ਸਿੰਘ ਕਿਸਨਗੜੀਆਂ, ਲਖਵਿੰਦਰ ਸਿੰਘ ਕਾਹਨੇਕੇ, ਬਾਬਾ ਭਰਪੂਰ ਸਿੰਘ ਚੰਗਾਲ, ਗੁਰਜੰਟ ਸਿੰਘ ਚੀਮਾ, ਪਰਮਜੀਤ ਸਿੰਘ ਚੰਗਾਲ, ਹਰਬੰਸ ਸਿੰਘ ਅਕੋਈ ਸਾਹਿਬ, ਸਤਨਾਮ ਸਿੰਘ ਦਮਦਮੀ ਆਦਿ ਸ਼ਖਸੀਅਤਾਂ ਵਲੋਂ ਸੰਤ ਜੀ ਨੂੰ ਸਰਧਾ ਦੇ ਫੁੱਲ ਭੇਟ ਕੀਤੇ।
ਸਨਮਾਨ ਸਮੇਂ ਸਕੱਤਰ ਜਸਵੰਤ ਸਿੰਘ ਖਹਿਰਾ, ਮਨਜੀਤ ਸਿੰਘ ਬਾਲੀਆਂ, ਜਸਪਾਲ ਸਿੰਘ ਸਿੱਧੂ, ਗੁਲਜ਼ਾਰ ਸਿੰਘ ਕੱਟੂ, ਗੁਰਿੰਦਰ ਸਿੰਘ ਚੌਹਾਨ, ਸੁਰਿੰਦਰਪਾਲ ਸਿੰਘ ਸਿਦਕੀ, ਸਰਪੰਚ ਕਾਲਾ ਸਿੰਘ ਖਹਿਰਾ, ਜਥੇਦਾਰ ਹਰਪਾਲ ਸਿੰਘ ਖਹਿਰਾ ਅਤੇ ਹੋਰ ਸੀਨੀਅਰ ਕੌਂਸਲ ਮੈਂਬਰ ਸ਼ਾਮਲ ਸਨ।
ਇਸ ਮੌਕੇ ਬਾਬਾ ਬਲਜੀਤ ਸਿੰਘ ਫੱਕਰ, ਭੁਪਿੰਦਰ ਸਿੰਘ ਗਰੇਵਾਲ ਵਲੋਂ ਕੀਤੇ ਗਏ ਸਟੇਜ਼ ਸੰਚਾਲਨ ਉਪਰੰਤ ਇਲਾਕੇ ਦੀਆਂ ਮੋਹਤਵਰ ਸ਼ਖਸੀਅਤਾਂ ਸਮੇਤ ਸਾਧੂ ਸੰਤ ਮਹਾਤਮਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …