Saturday, February 15, 2025

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਗਣਿਤ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਗਣਿਤ ਅਤੇ ਹੋਰ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਉਸੇ ਘੜੀ ਗਣਤ ਗਤੀਵਿਧੀ ਮੁਕਾਬਲੇ ਵਿੱਚ ਰਤੋਕੇ ਦੇ ਵਿਦਿਆਰਥੀਆਂ ਨੇ ਜਿਲ੍ਹਾ ਸੰਗਰੂਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਅਰਮਾਨਦੀਪ ਸਿੰਘ, ਅਰਮਾਨ ਜੋਤ ਸਿੰਘ ਤੇ ਆਰਬ ਦੀ ਟੀਮ ਨੇ ਗਣਿਤ ਦਾ ਲੋਹਾ ਮਨਵਾਉਂਦੇ ਹੋਏ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਹਨਾਂ ਨੇ ਪੁੱਛੇ ਗਏ ਸਾਰੇ ਸਵਾਲਾਂ ਦੇ ਬਾਖੂਬੀ ਜਵਾਬ ਦਿੱਤੇ ਅਤੇ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਲਿਆ। ਗਾਈਡ ਅਧਿਆਪਕਾ ਮੈਡਮ ਪ੍ਰਵੀਨ ਕੌਰ ਨੇ ਦੱਸਿਆ ਕਿ ਇਹ ਬੱਚੇ ਹੁਣ ਸਟੇਟ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਜੋ ਲੁਧਿਆਣਾ ਵਿਖੇ ਹੋਣੇ ਹਨ, ਉਹਨਾਂ ਵਿੱਚ ਭਾਗ ਲੈਣਗੇ ਮੈਡਮ ਰੇਨੂ ਸਿੰਗਲਾ ਨੇ ਬੱਚਿਆਂ ਦੀ ਕਾਰਗੁਜ਼ਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਹੋਇਆਂ ਬੱਚਿਆਂ ਨੂੰ ਵਧਾਈ ਦਿੱਤੀ।ਸਕੂਲ ਪਹੁੰਚਣ ‘ਤੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕ ਦਾ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਵਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਗਿਆਨ ਸਿੰਘ ਭੁੱਲਰ ਅਤੇ ਸਰਪੰਚ ਕੁਲਦੀਪ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …