Sunday, July 7, 2024

ਗੁ. ਸ੍ਰੀ ਸੰਤੋਖਸਰ ਸਾਹਿਬ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਾਈਆਂ ਸਕ੍ਰੀਨਾਂ ਤੁਰੰਤ ਹਟਾਈਆਂ ਜਾਣ -ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਹੋਰ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜੋ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦਾ ਯਤਨ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ ਜਿਥੇ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ।ਇੱਥੇ ਕੇਵਲ ਗੁਰਬਾਣੀ ਦਾ ਉਜਾਲਾ ਹੋਣਾ ਚਾਹੀਦਾ ਹੈ ਨਾ ਕਿ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਦਾ ਵੇਰਵਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਲਗਾਈ ਗਈ ਸਕ੍ਰੀਨ ਸਬੰਧੀ ਇਤਰਾਜ਼ ਭੇਜੇ ਗਏ ਹਨ।ਇਸ ਲਈ ਸਿੱਖ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਰਕਾਰ ਦੀਆਂ ਮਸ਼ਹੂਰੀਆਂ ਲਈ ਲਗਾਈਆਂ ਇਨ੍ਹਾਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …