Friday, March 28, 2025

ਜੰਡਿਆਲਾ ਗੁਰੂ ਵਿਖੇ ਪਲੇਸਮੈਂਟ ਕੈਂਪ 5 ਫਰਵਰੀ ਨੂੰ, ਕੈਬਨਿਟ ਮੰਤਰੀ ਈ.ਟੀ.ਓ ਕਰਨਗੇ ਉਦਘਾਟਨ

ਅੰਮ੍ਰਿਤਸਰ, 4 ਫਰਵਰੀ (ਸੁਲ਼ਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਦੇ ਆਦੇਸ਼ਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਫਰਵਰੀ ਦਿਨ ਸੋਮਵਾਰ ਸਵੇਰੇ 9.30 ਵਜੇ ਜੰਡਿਆਲਾ ਗੁਰੂ ਵਿਖੇ ਪਲੇਸਮੈਂਟ, ਸਵੈ-ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਜਾਣਾ ਹੈ।ਇਸ ਵਿੱਚ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ ਜਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤਸਰ ਜਿਲ੍ਹੇ ਦੇ ਵਿਭਾਗ ਭਾਗ ਲੈਣਗੇ।
ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਫਲਿਪ ਕਾਰਟ, ਸਵਿਫਟ ਸਿਕਿਉਰਿਟੀ, ਸਤਿਅਮ ਮਾਈਕਰੋ ਕੈਪੀਟਲ, ਮੈਕਸੀਕਸ ਕੋਚਰਟੇਕ ਆਦਿ ਕੰਪਨੀਆਂ ਸ਼ਾਮਲ ਹੋਣਗੀਆਂ।ਕੈਂਪ ਦੌਰਾਨ ਦਸਵੀਂ ਤੋਂ ਗਰੈਜ੍ਰਏਸ਼ਨ ਪਾਸ ਬੱਚਿਆਂ ਨੂੰ ਨੋਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …