ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ 5 ਫਰਵਰੀ 2024 ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ।ਇਸੇ ਤਹਿਤ 5 ਫਰਵਰੀ ਨੂੰ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਦਵਾਈ ਦਿੱਤੀ ਜਾਵੇਗੀ ਅਤੇ ਜੋ ਬੱਚੇ ਇਸ ਦਿਨ ਕਿਸੇ ਕਾਰਨ ਇਹ ਦਵਾਈ ਖਾਣ ਤੋਂ ਵਾਂਝੇ ਰਹਿ ਜਾਣਗੇ ਤਾਂ ਉਹਨਾਂ ਨੂੰ 12 ਫਰਵਰੀ ਨੂੰ ਮੌਪ ਅੱਪ ਵਾਲੇ ਦਿਨ ਇਹ ਦਵਾਈ ਖਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਜਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਜਾਣ ਅਤੇ ਨਾ ਜਾਣ ਵਾਲੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਸਿਰਪ (200 ਐਮ.ਜੀ) ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ (ਚੱਬ ਕੇ ਖਾਣ ਵਾਲੀ) ਖੁਆਈ ਜਾਵੇਗੀ ਤਾਂ ਜੋ ਪੇਟ ਦੇ ਕੀੜਿਆਂ ਤੋਂ ਪੈਦਾ ਹੋਣ ਵਾਲੇ ਨੁਕਸਾਨਾਂ ਤੋਂ ਬਚਾਇਆ ਜਾ ਸਕੇ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਅਲਬੇਡਾਜੋਲ਼ ਦੀ ਖ਼ੁਰਾਕ ਜਰੂਰ ਖਵਾਉਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …