Monday, July 8, 2024

ਫਰਿਸ਼ਤੇ ਸਕੀਮ ਅਧੀਨ ਜਿਲ੍ਹੇ ਦੇ 70 ਹਸਪਤਾਲ ਹੋਏ ਸੂਚੀਬੱਧ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੜ੍ਹਕੀ ਦੁਰਘਟਨਾਵਾ ਵਿੱਚ ਜਖ਼ਮੀ ਹੋਏ ਵਿਅਕਤੀਆਂ ਦੀ ਜਾਣ ਬਚਾਉਣ ਵਾਲੀ ਫਰਿਸ਼ਤਾ ਸਕੀਮ ਸ਼ੁਰੂ ਕੀਤੀ ਗਈ ਹੈ।ਅਗਰ ਕੋਈ ਵੀ ਵਿਅਕਤੀ ਸੜ੍ਹਕੀ ਦੁਰਘਟਨਾ ਵਿੱਚ ਜਖ਼ਮੀ ਹੋਏ ਵਿਅਕਤੀ ਨੂੰ ਹਸਪਤਾਲ ਵਿੱਚ ਪਹੁੰਚਾਉਂਦਾ ਹੈ ਤਾਂ ਸਰਕਾਰ ਵਲੋਂ ਉਸ ਨੂੰ 2000/- ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜ੍ਹਕ ਹਾਦਸੇ ਦੇ ਜਖ਼ਮੀ ਨੂੰ ਹਸਪਤਾਲ ਵਿੱਚ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਹੀਂ ਪ੍ਰਗਟਾਉਂਦਾ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਫਰਿਸ਼ਤੇ ਸਕੀਮ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸੜ੍ਹਕੀ ਦੁਰਘਟਨਾਵਾਂ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੀ ਜਾਨ ਨੂੰ ਬਚਾਇਆ ਜਾ ਸਕੇ।ਥੋਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਜਿਲ੍ਹੇ ਦੇ 70 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।ਜਿਨਾਂ ਵਿਚੋਂ 13 ਹਸਪਤਾਲ ਪ੍ਰਾਇਮਰੀ, 35 ਸਕੈਂਡਰੀ ਅਤੇ 22 ਹਸਪਤਾਲ ਟੈਰੀਟਰੀ ਦਰਜ਼ੇ ਦੇ ਹਨ।ਉਨਾਂ ਸਿਹਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਹੋਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਬਾਹਰੋਂ ਦਵਾਈ ਖਰੀਦ ਨਹੀਂ ਕਰਨੀ ਪਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਸੂਚੀਬੱਧ ਹਸਪਤਾਲਾਂ ਨੂੰ ਰਾਸ਼ਟਰੀ ਸਿਹਤ ਅਥਾਰਿਟੀ ਦੁਆਰਾ ਪਰਿਭਾਸ਼ਿਤ ਐਚ.ਬੀ.ਪੀ 22 ਪੈਕੇਜ਼ ਦਰਾਂ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ ਅਤੇ ਰਾਜ ਸਿਹਤ ਏਜੰਸੀ ਨੇ ਸੜ੍ਹਕ ਹਾਦਸੇ ਪੀੜ੍ਹਤਾਂ ਦੇ ਇਲਾਜ ਲਈ 52 ਪੈਕੇਜ਼ਾਂ ਦੀ ਸ਼ਨਾਖਤ ਕੀਤੀ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਨਿਕਾਸ ਕੁਮਾਰ, ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਚਾਹਲ, ਐਸ.ਡੀ.ਐਮ ਮਜੀਠਾ ਡਾ. ਹਰਨੂਰ ਕੌਰ ਢਿੱਲੋਂ, ਸਿਵਲ ਸਰਜਨ ਡਾ. ਵਿਜੈ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …