ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਨਿਰਭੈਤਾ ਨਾਲ ਸੇਵਾ ਨਿਭਾਉਣ ਵਾਲੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਦੇਸ਼-ਵਿਦੇਸ਼ ਵਿੱਚ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸੰਪੂਰਨਤਾ 14 ਮਾਰਚ ਨੂੰ ਵਿਸ਼ਾਲ ਗੁਰਮਤਿ ਸਮਾਗਮਾਂ ਉਪਰੰਤ ਹੋਵੇਗੀ।
ਭੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਤੇ ਉਤਸ਼ਾਹ ਸਦਕਾ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਸੁਖਮਨੀ ਸਾਹਿਬ ਦਾ ਪਾਠ ਤੇ ਸ਼ਬਦ ਗਾਇਨ ਕਰਨੇ ਅਰੰਭ ਦਿੱਤੇ ਹਨ।ਅੱਜ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੀ ਮੁਖੀ ਬੀਬੀ ਹਰਪ੍ਰੀਤ ਕੌਰ ਅਤੇ ਬੀਬੀ ਤੇਜ਼ ਕੌਰ ਦੀ ਅਗਵਾਈ ਵਿੱਚ ਸੁਖਮਨੀ ਸਾਹਿਬ ਪਾਠ ਦੇ ਜਾਪ ਅਤੇ ਸ਼ਬਦ ਕੀਰਤਨ ਕੀਤਾ ਗਿਆ। ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ 14 ਮਾਰਚ 2024 ਤੀਕ ਲਗਾਤਾਰ ਰੋਜ਼ਾਨਾ ਕੀਤਾ ਜਾਵੇਗਾ।ਹਰ ਐਤਵਾਰ ਵੱਡੇ ਪੱਧਰ ‘ਤੇ ਸਮੂਹਿਕ ਸੁਸਾਇਟੀਆਂ ਸੇਵਾ ਨਿਭਾਉਣਗੀਆਂ।
ਅੱਜ ਕੀਰਤਨ ਪ੍ਰੋਗਰਾਮ ਉਪਰੰਤ ਬੀਬੀ ਹਰਪ੍ਰੀਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ਼ ਬੁੱਢਾ ਦਲ ਵਲੋਂ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਭੇਟ ਕੀਤਾ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …