ਭੀਖੀ, 6 ਫਰਵਰੀ (ਕਮਲ ਜ਼ਿੰਦਲ) – ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਡੀ ਵਾਰਮਿੰਗ ਦਿਵਸ ਮੌਕੇ ਸਿਹਤ ਵਿਭਾਗ ਭੀਖੀ ਵਲੋਂ ਐਸ.ਐਮ.ਓ ਡਾ. ਹਰਦੀਪ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਅਲਬੈਡਾਂਜੋਲ ਦੀਆਂ ਗੋਲੀਆਂ ਦਿੱਤੀਆ ਗਈਆਂ।ਸਿਹਤ ਸੁਪਰਵਾਜਿਰ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤੱਕ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ, ਤਾਂ ਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜ਼ਾਤ ਮਿਲ ਸਕੇ।ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਖਵਾਈਆਂ ਗਈਆਂ।ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਪੇਟ ਵਿੱਚ ਕੀੜੇ ਪੈਦਾ ਹੋਣ ਕਰਕੇ ਸਰਕਾਰ ਵਲੋਂ ਇਹ ਮੁਹਿੰਮ ਚਲਾ ਕੇ ਬੱਚਿਆਂ ਨੂੰ ਇਸ ਬਿਮਾਰੀ ਤੋਂ ਮੁਕਤੀ ਦਿਵਾਉਣ ਦਾ ਯਤਨ ਕੀਤਾ ਜਾਂਦਾ ਹੈ। ਜਿਸ ਨਾਲ ਬੱਚਿਆਂ ਵਿੱਚ ਪੈਦਾ ਹੋਣ ਵਾਲੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ।
ਇਸ ਮੌਕੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਇੰਚਾਰਜ਼ ਰਾਜਿੰਦਰ ਸਿੰਘ, ਸ਼ਵੇਤਾ ਗਰਗ, ਸੰਧਿਆ ਗੋਇਲ, ਗੋਧਾ ਰਾਮ, ਰਵੀ ਸਿੰਘ ਮਿੱਤਲ, ਰਵਿੰਦਰ ਕੌਰ ਸਿਹਤ ਸੁਪਰਵਾਈਜ਼ਰ, ਰਾਮਜੀਤ ਕੌਰ ਏ.ਐਨ.ਐਮ ਅਤੇ ਗੁਰਦੀਪ ਕੌਰ ਆਸ਼ਾ ਵਰਕਰ ਹਾਜ਼ਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …